Ang 451
1 ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥
2 ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥
3 ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥
4 ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥
5 ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥
6 ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨੑਾ ਮੇਰਾ ਸਤਿਗੁਰੁ ਤੁਠਾ ॥
7 ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥
8 ਆਸਾ ਮਹਲਾ ੪ ॥
9 ਜਿਨੑਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥
10 ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥
11 ਜੋ ਹਰਿ ਹਰਿ ਨਾਮੁ ਧਿਆਇਦੇ ਤਿਨੑ ਜਮੁ ਨੇੜਿ ਨ ਆਵੈ ॥
12 ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥
13 ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥
14 ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥
15 ਜਿਨੑੀ ਸਤਿਗੁਰੁ ਪਿਆਰਾ ਸੇਵਿਆ ਤਿਨੑਾ ਸੁਖੁ ਸਦ ਹੋਈ ॥
16 ਜਿਨੑਾ ਨਾਨਕੁ ਸਤਿਗੁਰੁ ਭੇਟਿਆ ਤਿਨੑਾ ਮਿਲਿਆ ਹਰਿ ਸੋਈ ॥੨॥
17 ਜਿਨੑਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨੑ ਹਰਿ ਰਖਣਹਾਰਾ ਰਾਮ ਰਾਜੇ ॥
18 ਤਿਨੑ ਕੀ ਨਿੰਦਾ ਕੋਈ ਕਿਆ ਕਰੇ ਜਿਨੑ ਹਰਿ ਨਾਮੁ ਪਿਆਰਾ ॥
19 ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥
20 ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥
21 ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥
22 ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥
23 ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥
24 ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥
25 ਆਸਾ ਮਹਲਾ ੪ ਛੰਤ ਘਰੁ ੫ ॥
26 ੴ ਸਤਿਗੁਰ ਪ੍ਰਸਾਦਿ ॥
27 ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥
28 ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥
29 ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥
30 ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥
31 ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥
32 ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥
33 ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥
34 ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥