Ang 467
1 ਓਨੑੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥
2 ਓਨੑੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥
3 ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥
4 ਵਡਿਆਈ ਵਡਾ ਪਾਇਆ ॥੭॥
5 ਸਲੋਕ ਮਃ ੧ ॥
6 ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥
7 ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥
8 ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥
9 ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥
10 ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥
11 ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥
12 ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥
13 ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥
14 ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥
15 ਮਃ ੧ ॥
16 ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥
17 ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥
18 ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥
19 ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥
20 ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥
21 ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥
22 ਪਉੜੀ ॥
23 ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥
24 ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੑੀ ਸਚੁ ਕਮਾਇਆ ॥
25 ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑ ਕੈ ਹਿਰਦੈ ਸਚੁ ਵਸਾਇਆ ॥
26 ਮੂਰਖ ਸਚੁ ਨ ਜਾਣਨੑੀ ਮਨਮੁਖੀ ਜਨਮੁ ਗਵਾਇਆ ॥
27 ਵਿਚਿ ਦੁਨੀਆ ਕਾਹੇ ਆਇਆ ॥੮॥
28 ਸਲੋਕੁ ਮਃ ੧ ॥
29 ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥
30 ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥
31 ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥
32 ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥
33 ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥
34 ਮਃ ੧ ॥
35 ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥
36 ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥
37 ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥
38 ਸਹੁ ਵੇ ਜੀਆ ਅਪਣਾ ਕੀਆ ॥
39 ਅੰਨੁ ਨ ਖਾਇਆ ਸਾਦੁ ਗਵਾਇਆ ॥
40 ਬਹੁ ਦੁਖੁ ਪਾਇਆ ਦੂਜਾ ਭਾਇਆ ॥
41 ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥
42 ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥
43 ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥
44 ਅਲੁ ਮਲੁ ਖਾਈ ਸਿਰਿ ਛਾਈ ਪਾਈ ॥
45 ਮੂਰਖਿ ਅੰਧੈ ਪਤਿ ਗਵਾਈ ॥
46 ਵਿਣੁ ਨਾਵੈ ਕਿਛੁ ਥਾਇ ਨ ਪਾਈ ॥
47 ਰਹੈ ਬੇਬਾਣੀ ਮੜੀ ਮਸਾਣੀ ॥
48 ਅੰਧੁ ਨ ਜਾਣੈ ਫਿਰਿ ਪਛੁਤਾਣੀ ॥