Sri Guru Granth Sahib Ji

Ang 474

變更譯本

1 ਪਉੜੀ ॥

2 ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥

3 ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥

4 ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥

5 ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥

6 ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥

7 ਸਲੋਕੁ ਮਹਲਾ ੨ ॥

8 ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥

9 ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥

10 ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥

11 ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥

12 ਮਹਲਾ ੨ ॥

13 ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥

14 ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥

15 ਪਉੜੀ ॥

16 ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮੑਾਲੀਐ ॥

17 ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥

18 ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥

19 ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥

20 ਕਿਛੁ ਲਾਹੇ ਉਪਰਿ ਘਾਲੀਐ ॥੨੧॥

21 ਸਲੋਕੁ ਮਹਲਾ ੨ ॥

22 ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥

23 ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥

24 ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥

25 ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥

26 ਮਹਲਾ ੨ ॥

27 ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥

28 ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥

29 ਮਹਲਾ ੨ ॥

30 ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥

31 ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥

32 ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥

33 ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥

34 ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥

35 ਮਹਲਾ ੨ ॥

36 ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥

37 ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥

38 ਮਹਲਾ ੨ ॥

39 ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥

40 ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥

41 ਪਉੜੀ ॥

42 ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥

43 ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥

44 ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥

45 ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥

46 ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥

47 ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

48 ਸਲੋਕੁ ਮਹਲਾ ੨ ॥

49 ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮