Ang 489
1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥
3 ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥
4 ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥
5 ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥
6 ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥
7 ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥
8 ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥
9 ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥
10 ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮੑਾਲੇ ॥
11 ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥
12 ਗੂਜਰੀ ਮਹਲਾ ੧ ॥
13 ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥
14 ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥
15 ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥
16 ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥
17 ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥
18 ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥
19 ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥
20 ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥
21 ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥
22 ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥