Ang 507
1 ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥
2 ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥
3 ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥
4 ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥
5 ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥
6 ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥
7 ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥
8 ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥
9 ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥
10 ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥
11 ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥
12 ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥
13 ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥
14 ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥
15 ਗੂਜਰੀ ਮਹਲਾ ੫ ਘਰੁ ੨ ॥
16 ੴ ਸਤਿਗੁਰ ਪ੍ਰਸਾਦਿ ॥
17 ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥
18 ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥
19 ਪਿਤਾ ਮੇਰੋ ਬਡੋ ਧਨੀ ਅਗਮਾ ॥
20 ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥
21 ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥
22 ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥
23 ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥
24 ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥
25 ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥
26 ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥
27 ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥
28 ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥
29 ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥
30 ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥
31 ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥
32 ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥