Sri Guru Granth Sahib Ji

Ang 533

變更譯本

1 ੴ ਸਤਿਗੁਰ ਪ੍ਰਸਾਦਿ ॥

2 ਦੇਵਗੰਧਾਰੀ ਮਹਲਾ ੫ ॥

3 ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥

4 ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ॥ ਰਹਾਉ ॥

5 ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥

6 ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥੧॥

7 ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ ॥

8 ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥੨॥੨੪॥

9 ਦੇਵਗੰਧਾਰੀ ਮਹਲਾ ੫ ॥

10 ਅਨਾਥ ਨਾਥ ਪ੍ਰਭ ਹਮਾਰੇ ॥

11 ਸਰਨਿ ਆਇਓ ਰਾਖਨਹਾਰੇ ॥ ਰਹਾਉ ॥

12 ਸਰਬ ਪਾਖ ਰਾਖੁ ਮੁਰਾਰੇ ॥

13 ਆਗੈ ਪਾਛੈ ਅੰਤੀ ਵਾਰੇ ॥੧॥

14 ਜਬ ਚਿਤਵਉ ਤਬ ਤੁਹਾਰੇ ॥

15 ਉਨ ਸਮੑਾਰਿ ਮੇਰਾ ਮਨੁ ਸਧਾਰੇ ॥੨॥

16 ਸੁਨਿ ਗਾਵਉ ਗੁਰ ਬਚਨਾਰੇ ॥

17 ਬਲਿ ਬਲਿ ਜਾਉ ਸਾਧ ਦਰਸਾਰੇ ॥੩॥

18 ਮਨ ਮਹਿ ਰਾਖਉ ਏਕ ਅਸਾਰੇ ॥

19 ਨਾਨਕ ਪ੍ਰਭ ਮੇਰੇ ਕਰਨੈਹਾਰੇ ॥੪॥੨੫॥

20 ਦੇਵਗੰਧਾਰੀ ਮਹਲਾ ੫ ॥

21 ਪ੍ਰਭ ਇਹੈ ਮਨੋਰਥੁ ਮੇਰਾ ॥

22 ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥

23 ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥

24 ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥

25 ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥

26 ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥

27 ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ॥

28 ੴ ਸਤਿਗੁਰ ਪ੍ਰਸਾਦਿ ॥

29 ਮੀਤਾ ਐਸੇ ਹਰਿ ਜੀਉ ਪਾਏ ॥

30 ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥

31 ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥

32 ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥

33 ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥

34 ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

35 ਦੇਵਗੰਧਾਰੀ ੫ ॥

36 ਦਰਸਨ ਨਾਮ ਕਉ ਮਨੁ ਆਛੈ ॥

37 ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥੧॥ ਰਹਾਉ ॥

38 ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮