Ang 545
1 ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥
2 ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥
3 ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥
4 ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥
5 ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥
6 ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥
7 ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥
8 ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥
9 ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥
10 ਗਹਿ ਭੁਜਾ ਲੀਨੇ ਦਇਆ ਕੀਨੑੇ ਪ੍ਰਭ ਏਕ ਅਗਮ ਅਪਾਰੋ ॥
11 ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥
12 ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥
13 ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥
14 ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥
15 ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥
16 ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥
17 ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥
18 ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥
19 ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥
20 ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥
21 ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥
22 ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥
23 ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥
24 ਬਿਹਾਗੜਾ ਮਹਲਾ ੫ ॥
25 ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥
26 ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥
27 ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥
28 ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥
29 ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥
30 ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥
31 ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥
32 ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥
33 ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥
34 ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥
35 ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥
36 ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥