Sri Guru Granth Sahib Ji

Ang 568

變更譯本

1 ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥

2 ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥

3 ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥

4 ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥

5 ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥

6 ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥

7 ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥

8 ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥

9 ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥

10 ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥

11 ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥

12 ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥

13 ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥

14 ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥

15 ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥

16 ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥

17 ਵਡਹੰਸੁ ਮਹਲਾ ੩ ॥

18 ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥

19 ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥

20 ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥

21 ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥

22 ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥

23 ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥

24 ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥

25 ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥

26 ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥

27 ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥

28 ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥

29 ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥

30 ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥

31 ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥

32 ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥

33 ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥

34 ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮