Ang 57
1 ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥
2 ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥
3 ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥
4 ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥
5 ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥
6 ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥
7 ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥
8 ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥
9 ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥
10 ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥
11 ਸਿਰੀਰਾਗੁ ਮਹਲਾ ੧ ॥
12 ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥
13 ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥
14 ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥
15 ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥
16 ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥
17 ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥
18 ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥
19 ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥
20 ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥
21 ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥
22 ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥
23 ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥
24 ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥
25 ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥
26 ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥
27 ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥
28 ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥
29 ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥
30 ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥
31 ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥
32 ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥
33 ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥
34 ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥
35 ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥
36 ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥
37 ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥
38 ਸਿਰੀਰਾਗੁ ਮਹਲਾ ੧ ॥
39 ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥
40 ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥
41 ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥