Ang 582
1 ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥
2 ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥
3 ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥
4 ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰਸਬਦੀ ਸਚੁ ਖੇਲੋ ॥
5 ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥
6 ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥
7 ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥
8 ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥
9 ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥
10 ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥
11 ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥
12 ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥
13 ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥
14 ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥
15 ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥
16 ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥
17 ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥
18 ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥
19 ਵਡਹੰਸੁ ਮਹਲਾ ੩ ਮਹਲਾ ਤੀਜਾ ॥
20 ੴ ਸਤਿਗੁਰ ਪ੍ਰਸਾਦਿ ॥
21 ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥
22 ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥
23 ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥
24 ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥
25 ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥
26 ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥
27 ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥
28 ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥
29 ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥
30 ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥
31 ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥
32 ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥
33 ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥