Ang 59
1 ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥
2 ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥
3 ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥
4 ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥
5 ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥
6 ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥
7 ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥
8 ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥
9 ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥
10 ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥
11 ਸਿਰੀਰਾਗੁ ਮਹਲਾ ੧ ॥
12 ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥
13 ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥
14 ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥
15 ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥
16 ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥
17 ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥
18 ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥
19 ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥
20 ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥
21 ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥
22 ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥
23 ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥
24 ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥
25 ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥
26 ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥
27 ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥
28 ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥
29 ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥
30 ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥
31 ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥
32 ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥
33 ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥
34 ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥
35 ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥
36 ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥
37 ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥
38 ਸਿਰੀਰਾਗੁ ਮਹਲਾ ੧ ॥
39 ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥
40 ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥
41 ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥