Ang 606
1 ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥
2 ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥
3 ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥
4 ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥
5 ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥
6 ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
7 ਸੋਰਠਿ ਮਹਲਾ ੪ ॥
8 ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥
9 ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥
10 ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥
11 ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥
12 ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥
13 ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥
14 ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥
15 ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥
16 ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥
17 ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥
18 ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥
19 ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥
20 ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥
21 ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥
22 ਸੋਰਠਿ ਮਹਲਾ ੪ ॥
23 ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥
24 ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥
25 ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥
26 ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥
27 ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥
28 ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥
29 ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥
30 ਕੁਵਲੀਆਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥
31 ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥
32 ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥
33 ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥
34 ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥