Ang 63
1 ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥
2 ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥
3 ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥
4 ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥
5 ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥
6 ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥
7 ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥
8 ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥
9 ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥
10 ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥
11 ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥
12 ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥੬॥
13 ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥
14 ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥
15 ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥
16 ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥
17 ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥
18 ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥
19 ਸਿਰੀਰਾਗੁ ਮਹਲਾ ੧ ॥
20 ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥
21 ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥
22 ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥
23 ਭਾਈ ਰੇ ਭਵਜਲੁ ਬਿਖਮੁ ਡਰਾਂਉ ॥
24 ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥
25 ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥
26 ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥
27 ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥੨॥
28 ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥
29 ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥
30 ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥
31 ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥
32 ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥
33 ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥
34 ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥
35 ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥
36 ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥੫॥
37 ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥
38 ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥
39 ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥੬॥
40 ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥