Ang 664
1 ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
2 ਧਨਾਸਰੀ ਮਹਲਾ ੩ ॥
3 ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥
4 ਗੁਰ ਕੈ ਸਬਦਿ ਭਰੇ ਭੰਡਾਰਾ ॥
5 ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥
6 ਮਾਇਆ ਮੋਹਿ ਜਲੈ ਅਭਿਮਾਨੁ ॥੧॥
7 ਗੁਰਮੁਖਿ ਹਰਿ ਰਸੁ ਚਾਖੈ ਕੋਇ ॥
8 ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥
9 ਸਬਦੁ ਦੀਪਕੁ ਵਰਤੈ ਤਿਹੁ ਲੋਇ ॥
10 ਜੋ ਚਾਖੈ ਸੋ ਨਿਰਮਲੁ ਹੋਇ ॥
11 ਨਿਰਮਲ ਨਾਮਿ ਹਉਮੈ ਮਲੁ ਧੋਇ ॥
12 ਸਾਚੀ ਭਗਤਿ ਸਦਾ ਸੁਖੁ ਹੋਇ ॥੨॥
13 ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥
14 ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥
15 ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥
16 ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥
17 ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥
18 ਅਨਦਿਨੁ ਦਾਝਹਿ ਸਾਤਿ ਨ ਪਾਇ ॥
19 ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥
20 ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥
21 ਧਨਾਸਰੀ ਮਹਲਾ ੩ ॥
22 ਸਦਾ ਧਨੁ ਅੰਤਰਿ ਨਾਮੁ ਸਮਾਲੇ ॥
23 ਜੀਅ ਜੰਤ ਜਿਨਹਿ ਪ੍ਰਤਿਪਾਲੇ ॥
24 ਮੁਕਤਿ ਪਦਾਰਥੁ ਤਿਨ ਕਉ ਪਾਏ ॥
25 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥
26 ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥
27 ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥
28 ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥
29 ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥
30 ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥
31 ਮੂਲਹੁ ਭੁਲਾ ਜਨਮੁ ਗਵਾਏ ॥੨॥
32 ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥
33 ਸੇਵਾ ਸਾਚੀ ਨਾਮਿ ਸਮਾਣੀ ॥
34 ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥
35 ਸਾਚ ਨਾਮਿ ਵਡਿਆਈ ਪਾਏ ॥੩॥
36 ਆਪੇ ਕਰਤਾ ਜੁਗਿ ਜੁਗਿ ਸੋਇ ॥
37 ਨਦਰਿ ਕਰੇ ਮੇਲਾਵਾ ਹੋਇ ॥
38 ਗੁਰਬਾਣੀ ਤੇ ਹਰਿ ਮੰਨਿ ਵਸਾਏ ॥
39 ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
40 ਧਨਾਸਰੀ ਮਹਲਾ ੩ ਤੀਜਾ ॥
41 ਜਗੁ ਮੈਲਾ ਮੈਲੋ ਹੋਇ ਜਾਇ ॥
42 ਆਵੈ ਜਾਇ ਦੂਜੈ ਲੋਭਾਇ ॥
43 ਦੂਜੈ ਭਾਇ ਸਭ ਪਰਜ ਵਿਗੋਈ ॥
44 ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥
45 ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥
46 ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥
47 ਗੁਰਮੁਖਿ ਉਬਰੇ ਹਰਿ ਸਰਣਾਈ ॥
48 ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥
49 ਭਗਤਿ ਕਰੇ ਜਨੁ ਵਡਿਆਈ ਪਾਏ ॥
50 ਸਾਚਿ ਰਤੇ ਸੁਖ ਸਹਜਿ ਸਮਾਏ ॥੨॥
51 ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥
52 ਗੁਰ ਕੈ ਸਬਦਿ ਆਪੁ ਪਛਾਣੁ ॥
53 ਸਾਚੀ ਰਾਸਿ ਸਾਚਾ ਵਾਪਾਰੁ ॥
54 ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥
55 ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥
56 ਊਤਮ ਬਾਣੀ ਸਬਦੁ ਸੁਣਾਏ ॥