Ang 679
1 ਧਨਾਸਰੀ ਮਹਲਾ ੫ ਘਰੁ ੭ ॥
2 ੴ ਸਤਿਗੁਰ ਪ੍ਰਸਾਦਿ ॥
3 ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥
4 ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥
5 ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥
6 ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥
7 ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥
8 ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥
9 ਧਨਾਸਰੀ ਮਹਲਾ ੫ ਘਰੁ ੮ ਦੁਪਦੇ ॥
10 ੴ ਸਤਿਗੁਰ ਪ੍ਰਸਾਦਿ ॥
11 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥
12 ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥
13 ਗੁਰ ਕਾ ਬਚਨੁ ਬਸੈ ਜੀਅ ਨਾਲੇ ॥
14 ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥
15 ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥
16 ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥
17 ਧਨਾਸਰੀ ਮਹਲਾ ੫ ॥
18 ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥
19 ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥
20 ਸੰਤਨ ਕਉ ਅਨਦੁ ਸਗਲ ਹੀ ਜਾਈ ॥
21 ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥
22 ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥
23 ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥
24 ਧਨਾਸਰੀ ਮਹਲਾ ੫ ॥
25 ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥
26 ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥
27 ਜੇ ਕੋਊ ਅਪੁਨੀ ਓਟ ਸਮਾਰੈ ॥
28 ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥
29 ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥
30 ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥
31 ਧਨਾਸਰੀ ਮਹਲਾ ੫ ॥
32 ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥
33 ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥