Ang 701
1 ਜੈਤਸਰੀ ਮਹਲਾ ੫ ਘਰੁ ੪ ਦੁਪਦੇ ॥
2 ੴ ਸਤਿਗੁਰ ਪ੍ਰਸਾਦਿ ॥
3 ਅਬ ਮੈ ਸੁਖੁ ਪਾਇਓ ਗੁਰ ਆਗੵਿ ॥
4 ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥
5 ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥
6 ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥
7 ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥
8 ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥
9 ਜੈਤਸਰੀ ਮਹਲਾ ੫ ॥
10 ਮਨ ਮਹਿ ਸਤਿਗੁਰ ਧਿਆਨੁ ਧਰਾ ॥
11 ਦ੍ਰਿੜੑਿਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥੧॥ ਰਹਾਉ ॥
12 ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥
13 ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥੧॥
14 ਨਾਵ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥
15 ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥੨॥੨॥੬॥
16 ਜੈਤਸਰੀ ਮਹਲਾ ੫ ॥
17 ਜਾ ਕਉ ਭਏ ਗੋਵਿੰਦ ਸਹਾਈ ॥
18 ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥
19 ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥
20 ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥
21 ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥
22 ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥
23 ਜੈਤਸਰੀ ਮਹਲਾ ੫ ॥
24 ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥
25 ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥ ਰਹਾਉ ॥
26 ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥
27 ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥੧॥
28 ਹਾਰਿ ਪਰਿਓ ਤੁਮੑਰੈ ਪ੍ਰਭ ਦੁਆਰੈ ਦ੍ਰਿੜੑੁ ਕਰਿ ਗਹੀ ਤੁਮੑਾਰੀ ਲੂਕ ॥
29 ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥੨॥੪॥੮॥
30 ਜੈਤਸਰੀ ਮਹਲਾ ੫ ॥
31 ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥
32 ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥
33 ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥
34 ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥
35 ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮੑਰੀ ਓਰਿ ॥