Ang 714
1 ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥
2 ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥
3 ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥
4 ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥
5 ਟੋਡੀ ਮਹਲਾ ੫ ॥
6 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥
7 ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥
8 ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥
9 ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥
10 ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥
11 ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥
12 ਟੋਡੀ ਮਃ ੫ ॥
13 ਕਿਰਪਨ ਤਨ ਮਨ ਕਿਲਵਿਖ ਭਰੇ ॥
14 ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥
15 ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥
16 ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥
17 ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥
18 ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥
19 ਟੋਡੀ ਮਹਲਾ ੫ ॥
20 ਹਰਿ ਕੇ ਚਰਨ ਕਮਲ ਮਨਿ ਧਿਆਉ ॥
21 ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥
22 ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥
23 ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥
24 ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥
25 ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥
26 ਟੋਡੀ ਮਹਲਾ ੫ ॥
27 ਹਰਿ ਹਰਿ ਨਾਮੁ ਸਦਾ ਸਦ ਜਾਪਿ ॥
28 ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥
29 ਜਿਸ ਕੇ ਸੇ ਫਿਰਿ ਤਿਨ ਹੀ ਸਮੑਾਲੇ ਬਿਨਸੇ ਸੋਗ ਸੰਤਾਪ ॥
30 ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥
31 ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥
32 ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥
33 ਟੋਡੀ ਮਹਲਾ ੫ ॥
34 ਸ੍ਵਾਮੀ ਸਰਨਿ ਪਰਿਓ ਦਰਬਾਰੇ ॥
35 ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥
36 ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥
37 ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥