Ang 736
1 ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥
2 ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥
3 ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥
4 ਸੂਹੀ ਮਹਲਾ ੪ ॥
5 ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥
6 ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥
7 ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥
8 ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥
9 ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥
10 ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥
11 ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥
12 ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥
13 ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥
14 ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥
15 ਰਾਗੁ ਸੂਹੀ ਮਹਲਾ ੫ ਘਰੁ ੧ ॥
16 ੴ ਸਤਿਗੁਰ ਪ੍ਰਸਾਦਿ ॥
17 ਬਾਜੀਗਰਿ ਜੈਸੇ ਬਾਜੀ ਪਾਈ ॥
18 ਨਾਨਾ ਰੂਪ ਭੇਖ ਦਿਖਲਾਈ ॥
19 ਸਾਂਗੁ ਉਤਾਰਿ ਥੰਮੑਿਓ ਪਾਸਾਰਾ ॥
20 ਤਬ ਏਕੋ ਏਕੰਕਾਰਾ ॥੧॥
21 ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥
22 ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ ॥
23 ਜਲ ਤੇ ਊਠਹਿ ਅਨਿਕ ਤਰੰਗਾ ॥
24 ਕਨਿਕ ਭੂਖਨ ਕੀਨੇ ਬਹੁ ਰੰਗਾ ॥
25 ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥
26 ਫਲ ਪਾਕੇ ਤੇ ਏਕੰਕਾਰਾ ॥੨॥
27 ਸਹਸ ਘਟਾ ਮਹਿ ਏਕੁ ਆਕਾਸੁ ॥
28 ਘਟ ਫੂਟੇ ਤੇ ਓਹੀ ਪ੍ਰਗਾਸੁ ॥
29 ਭਰਮ ਲੋਭ ਮੋਹ ਮਾਇਆ ਵਿਕਾਰ ॥
30 ਭ੍ਰਮ ਛੂਟੇ ਤੇ ਏਕੰਕਾਰ ॥੩॥
31 ਓਹੁ ਅਬਿਨਾਸੀ ਬਿਨਸਤ ਨਾਹੀ ॥
32 ਨਾ ਕੋ ਆਵੈ ਨਾ ਕੋ ਜਾਹੀ ॥
33 ਗੁਰਿ ਪੂਰੈ ਹਉਮੈ ਮਲੁ ਧੋਈ ॥
34 ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥
35 ਸੂਹੀ ਮਹਲਾ ੫ ॥
36 ਕੀਤਾ ਲੋੜਹਿ ਸੋ ਪ੍ਰਭ ਹੋਇ ॥
37 ਤੁਝ ਬਿਨੁ ਦੂਜਾ ਨਾਹੀ ਕੋਇ ॥
38 ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥
39 ਦਾਸ ਅਪੁਨੇ ਕੀ ਰਾਖਹੁ ਲਾਜ ॥੧॥
40 ਤੇਰੀ ਸਰਣਿ ਪੂਰਨ ਦਇਆਲਾ ॥
41 ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ ॥
42 ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥
43 ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥
44 ਲੋਕ ਪਤੀਆਰੈ ਕਛੂ ਨ ਪਾਈਐ ॥
45 ਸਾਚਿ ਲਗੈ ਤਾ ਹਉਮੈ ਜਾਈਐ ॥੨॥