Ang 749
1 ਭਾਗਠੜੇ ਹਰਿ ਸੰਤ ਤੁਮੑਾਰੇ ਜਿਨੑ ਘਰਿ ਧਨੁ ਹਰਿ ਨਾਮਾ ॥
2 ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥
3 ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥
4 ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥
5 ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥
6 ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥
7 ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥
8 ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥
9 ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥
10 ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥
11 ਸੂਹੀ ਮਹਲਾ ੫ ॥
12 ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥
13 ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥
14 ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥
15 ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥
16 ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥
17 ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥
18 ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥
19 ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥
20 ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥
21 ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥
22 ਸੂਹੀ ਮਹਲਾ ੫ ॥
23 ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥
24 ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥
25 ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥
26 ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥
27 ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥
28 ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥
29 ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥
30 ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥
31 ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥
32 ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥
33 ਸੂਹੀ ਮਹਲਾ ੫ ॥
34 ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥
35 ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥
36 ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥