Sri Guru Granth Sahib Ji

Ang 76

變更譯本

1 ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥

2 ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥

3 ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥

4 ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥

5 ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥

6 ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥

7 ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥

8 ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥

9 ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥

10 ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥

11 ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥

12 ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥

13 ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥

14 ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥

15 ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥

16 ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥

17 ਸਿਰੀਰਾਗੁ ਮਹਲਾ ੪ ॥

18 ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ ॥

19 ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥

20 ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ ॥

21 ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ ॥

22 ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ ॥

23 ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥੧॥

24 ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥

25 ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥

26 ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥

27 ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥

28 ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ ॥

29 ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥੨॥

30 ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥

31 ਧਨੁ ਚਿਤਵੈ ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥

32 ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮