Ang 771
1 ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥
2 ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥
3 ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥
4 ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥
5 ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥
6 ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮੑਾਲੇ ॥
7 ਗੁਰਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥
8 ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥
9 ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥
10 ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥
11 ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥
12 ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥
13 ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥
14 ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥
15 ਸੂਹੀ ਮਹਲਾ ੩ ॥
16 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥
17 ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥
18 ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥
19 ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥
20 ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥
21 ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥
22 ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥
23 ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥
24 ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥
25 ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥
26 ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥
27 ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥
28 ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥
29 ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥
30 ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥
31 ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥
32 ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥