Ang 787
1 ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥
2 ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥
3 ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥
4 ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥
5 ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥
6 ਮਃ ੩ ॥
7 ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥
8 ਆਵਣ ਜਾਣਾ ਵੀਸਰੈ ਗੁਰਸਬਦੀ ਵੀਚਾਰੁ ॥
9 ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥
10 ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥
11 ਪਉੜੀ ॥
12 ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥
13 ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥
14 ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥
15 ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥
16 ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥
17 ਸਲੋਕੁ ਮਃ ੩ ॥
18 ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨੑਿ ॥
19 ਨਾਨਕ ਸਤੀਆ ਜਾਣੀਅਨੑਿ ਜਿ ਬਿਰਹੇ ਚੋਟ ਮਰੰਨੑਿ ॥੧॥
20 ਮਃ ੩ ॥
21 ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨੑਿ ॥
22 ਸੇਵਨਿ ਸਾਈ ਆਪਣਾ ਨਿਤ ਉਠਿ ਸੰਮੑਾਲੰਨੑਿ ॥੨॥
23 ਮਃ ੩ ॥
24 ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥
25 ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥
26 ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥
27 ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥
28 ਪਉੜੀ ॥
29 ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥
30 ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥
31 ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥
32 ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥
33 ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥
34 ਸਲੋਕੁ ਮਃ ੨ ॥
35 ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥
36 ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥
37 ਮਃ ੨ ॥
38 ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥
39 ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥
40 ਮਃ ੨ ॥
41 ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥
42 ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥
43 ਮਃ ੨ ॥
44 ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥
45 ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥
46 ਪਉੜੀ ॥
47 ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥
48 ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥