Ang 8
1 ਸਰਮ ਖੰਡ ਕੀ ਬਾਣੀ ਰੂਪੁ ॥
2 ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
3 ਤਾ ਕੀਆ ਗਲਾ ਕਥੀਆ ਨਾ ਜਾਹਿ ॥
4 ਜੇ ਕੋ ਕਹੈ ਪਿਛੈ ਪਛੁਤਾਇ ॥
5 ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥
6 ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
7 ਕਰਮ ਖੰਡ ਕੀ ਬਾਣੀ ਜੋਰੁ ॥
8 ਤਿਥੈ ਹੋਰੁ ਨ ਕੋਈ ਹੋਰੁ ॥
9 ਤਿਥੈ ਜੋਧ ਮਹਾਬਲ ਸੂਰ ॥
10 ਤਿਨ ਮਹਿ ਰਾਮੁ ਰਹਿਆ ਭਰਪੂਰ ॥
11 ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥
12 ਤਾ ਕੇ ਰੂਪ ਨ ਕਥਨੇ ਜਾਹਿ ॥
13 ਨਾ ਓਹਿ ਮਰਹਿ ਨ ਠਾਗੇ ਜਾਹਿ ॥
14 ਜਿਨ ਕੈ ਰਾਮੁ ਵਸੈ ਮਨ ਮਾਹਿ ॥
15 ਤਿਥੈ ਭਗਤ ਵਸਹਿ ਕੇ ਲੋਅ ॥
16 ਕਰਹਿ ਅਨੰਦੁ ਸਚਾ ਮਨਿ ਸੋਇ ॥
17 ਸਚ ਖੰਡਿ ਵਸੈ ਨਿਰੰਕਾਰੁ ॥
18 ਕਰਿ ਕਰਿ ਵੇਖੈ ਨਦਰਿ ਨਿਹਾਲ ॥
19 ਤਿਥੈ ਖੰਡ ਮੰਡਲ ਵਰਭੰਡ ॥
20 ਜੇ ਕੋ ਕਥੈ ਤ ਅੰਤ ਨ ਅੰਤ ॥
21 ਤਿਥੈ ਲੋਅ ਲੋਅ ਆਕਾਰ ॥
22 ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥
23 ਵੇਖੈ ਵਿਗਸੈ ਕਰਿ ਵੀਚਾਰੁ ॥
24 ਨਾਨਕ ਕਥਨਾ ਕਰੜਾ ਸਾਰੁ ॥੩੭॥
25 ਜਤੁ ਪਾਹਾਰਾ ਧੀਰਜੁ ਸੁਨਿਆਰੁ ॥
26 ਅਹਰਣਿ ਮਤਿ ਵੇਦੁ ਹਥੀਆਰੁ ॥
27 ਭਉ ਖਲਾ ਅਗਨਿ ਤਪ ਤਾਉ ॥
28 ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥
29 ਘੜੀਐ ਸਬਦੁ ਸਚੀ ਟਕਸਾਲ ॥
30 ਜਿਨ ਕਉ ਨਦਰਿ ਕਰਮੁ ਤਿਨ ਕਾਰ ॥
31 ਨਾਨਕ ਨਦਰੀ ਨਦਰਿ ਨਿਹਾਲ ॥੩੮॥
32 ਸਲੋਕੁ ॥
33 ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
34 ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
35 ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
36 ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
37 ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
38 ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥
39 ਸੋ ਦਰੁ ਰਾਗੁ ਆਸਾ ਮਹਲਾ ੧ ॥
40 ੴ ਸਤਿਗੁਰ ਪ੍ਰਸਾਦਿ ॥
41 ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
42 ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
43 ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
44 ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
45 ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥
46 ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
47 ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
48 ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥