Ang 809
1 ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥
2 ਬਿਲਾਵਲੁ ਮਹਲਾ ੫ ॥
3 ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥
4 ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥
5 ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥
6 ਹਮ ਅਪਰਾਧੀ ਸਦ ਭੂਲਤੇ ਤੁਮੑ ਬਖਸਨਹਾਰੇ ॥੧॥ ਰਹਾਉ ॥
7 ਹਮ ਅਵਗਨ ਕਰਹ ਅਸੰਖ ਨੀਤਿ ਤੁਮੑ ਨਿਰਗੁਨ ਦਾਤਾਰੇ ॥
8 ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥
9 ਤੁਮੑ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥
10 ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥
11 ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥
12 ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥
13 ਬਿਲਾਵਲੁ ਮਹਲਾ ੫ ॥
14 ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥
15 ਜਿਤੁ ਸੇਵਿਐ ਸੁਖੁ ਹੋਇ ਘਨਾ ਮਨ ਸੋਈ ਗਾਈਐ ॥੧॥
16 ਕਹੀਐ ਕਾਇ ਪਿਆਰੇ ਤੁਝੁ ਬਿਨਾ ॥
17 ਤੁਮੑ ਦਇਆਲ ਸੁਆਮੀ ਸਭ ਅਵਗਨ ਹਮਾ ॥੧॥ ਰਹਾਉ ॥
18 ਜਿਉ ਤੁਮੑ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥
19 ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ ॥੨॥
20 ਜੋ ਤੁਮੑ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥
21 ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥੩॥
22 ਚਰਨ ਪਖਾਰਉ ਕਰਿ ਸੇਵਾ ਜੇ ਠਾਕੁਰ ਭਾਵੈ ॥
23 ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥੪॥੫॥੩੫॥
24 ਬਿਲਾਵਲੁ ਮਹਲਾ ੫ ॥
25 ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥
26 ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥
27 ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥
28 ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥
29 ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥
30 ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥
31 ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥
32 ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥
33 ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥
34 ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥
35 ਬਿਲਾਵਲੁ ਮਹਲਾ ੫ ॥
36 ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥
37 ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥
38 ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥
39 ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥
40 ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥
41 ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥
42 ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥