Ang 832
1 ਬਿਲਾਵਲੁ ਮਹਲਾ ੧ ॥
2 ਮਨ ਕਾ ਕਹਿਆ ਮਨਸਾ ਕਰੈ ॥
3 ਇਹੁ ਮਨੁ ਪੁੰਨੁ ਪਾਪੁ ਉਚਰੈ ॥
4 ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥
5 ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥
6 ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥
7 ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥
8 ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥
9 ਧਨੁ ਲੋਕਾਂ ਤਨੁ ਭਸਮੈ ਢੇਰੀ ॥
10 ਖਾਕੂ ਖਾਕੁ ਰਲੈ ਸਭੁ ਫੈਲੁ ॥
11 ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥
12 ਗੀਤ ਰਾਗ ਘਨ ਤਾਲ ਸਿ ਕੂਰੇ ॥
13 ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥
14 ਦੂਜੀ ਦੁਰਮਤਿ ਦਰਦੁ ਨ ਜਾਇ ॥
15 ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥
16 ਧੋਤੀ ਊਜਲ ਤਿਲਕੁ ਗਲਿ ਮਾਲਾ ॥
17 ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥
18 ਨਾਮੁ ਵਿਸਾਰਿ ਮਾਇਆ ਮਦੁ ਪੀਆ ॥
19 ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥
20 ਸੂਕਰ ਸੁਆਨ ਗਰਧਭ ਮੰਜਾਰਾ ॥
21 ਪਸੂ ਮਲੇਛ ਨੀਚ ਚੰਡਾਲਾ ॥
22 ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ ॥
23 ਬੰਧਨਿ ਬਾਧਿਆ ਆਈਐ ਜਾਈਐ ॥੫॥
24 ਗੁਰ ਸੇਵਾ ਤੇ ਲਹੈ ਪਦਾਰਥੁ ॥
25 ਹਿਰਦੈ ਨਾਮੁ ਸਦਾ ਕਿਰਤਾਰਥੁ ॥
26 ਸਾਚੀ ਦਰਗਹ ਪੂਛ ਨ ਹੋਇ ॥
27 ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥
28 ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥
29 ਰਹੈ ਰਜਾਈ ਹੁਕਮੁ ਪਛਾਣੈ ॥
30 ਹੁਕਮੁ ਪਛਾਣਿ ਸਚੈ ਦਰਿ ਵਾਸੁ ॥
31 ਕਾਲ ਬਿਕਾਲ ਸਬਦਿ ਭਏ ਨਾਸੁ ॥੭॥
32 ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥
33 ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥
34 ਨਾ ਓਹੁ ਆਵੈ ਨਾ ਓਹੁ ਜਾਇ ॥
35 ਨਾਨਕ ਸਾਚੇ ਸਾਚਿ ਸਮਾਇ ॥੮॥੨॥
36 ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦ ॥
37 ੴ ਸਤਿਗੁਰ ਪ੍ਰਸਾਦਿ ॥
38 ਜਗੁ ਕਊਆ ਮੁਖਿ ਚੁੰਚ ਗਿਆਨੁ ॥
39 ਅੰਤਰਿ ਲੋਭੁ ਝੂਠੁ ਅਭਿਮਾਨੁ ॥
40 ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥
41 ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥
42 ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥੧॥ ਰਹਾਉ ॥
43 ਗੁਰਿ ਕਹਿਆ ਸਾ ਕਾਰ ਕਮਾਵਹੁ ॥
44 ਸਬਦੁ ਚੀਨੑਿ ਸਹਜ ਘਰਿ ਆਵਹੁ ॥
45 ਸਾਚੈ ਨਾਇ ਵਡਾਈ ਪਾਵਹੁ ॥੨॥
46 ਆਪਿ ਨ ਬੂਝੈ ਲੋਕ ਬੁਝਾਵੈ ॥
47 ਮਨ ਕਾ ਅੰਧਾ ਅੰਧੁ ਕਮਾਵੈ ॥
48 ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥੩॥
49 ਹਰਿ ਜੀਉ ਸੇਵੀਐ ਅੰਤਰਜਾਮੀ ॥
50 ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥
51 ਤਿਸੁ ਨਾਲਿ ਕਿਆ ਚਲੈ ਪਹਨਾਮੀ ॥੪॥