Ang 836
1 ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥
2 ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥
3 ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥
4 ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥
5 ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥
6 ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥
7 ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥
8 ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥
9 ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥
10 ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥
11 ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥
12 ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥
13 ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥
14 ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥
15 ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥
16 ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥
17 ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥
18 ਬਿਲਾਵਲੁ ਮਹਲਾ ੪ ॥
19 ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥
20 ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥
21 ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥
22 ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥
23 ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥
24 ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥
25 ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥
26 ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨੑ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥
27 ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥
28 ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥