Ang 848
1 ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥
2 ਛੰਤ ॥
3 ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥
4 ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥
5 ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥
6 ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥
7 ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥
8 ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥
9 ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥
10 ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥
11 ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥
12 ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥
13 ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥
14 ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥
15 ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥
16 ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥
17 ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥
18 ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥
19 ਬਿਲਾਵਲੁ ਮਹਲਾ ੫ ॥
20 ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥
21 ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥
22 ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥
23 ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥
24 ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥
25 ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨੑਾ ਰਾਮ ॥
26 ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥
27 ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥
28 ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥
29 ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥
30 ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥
31 ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥
32 ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥
33 ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥
34 ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥
35 ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥