Ang 855
1 ਪਉੜੀ ॥
2 ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥
3 ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥
4 ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥
5 ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥
6 ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥
7 ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ॥
8 ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
9 ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥
10 ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥
11 ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥
12 ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥੧॥
13 ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥
14 ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥
15 ਹਰਿ ਕੇ ਸੇਵਕ ਜੋ ਹਰਿ ਭਾਏ ਤਿਨੑ ਕੀ ਕਥਾ ਨਿਰਾਰੀ ਰੇ ॥
16 ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥
17 ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥
18 ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥
19 ਬਿਲਾਵਲੁ ॥
20 ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥
21 ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥
22 ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥
23 ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥
24 ਆਪਿ ਨ ਬਉਰਾ ਰਾਮ ਕੀਓ ਬਉਰਾ ॥
25 ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥
26 ਮੈ ਬਿਗਰੇ ਅਪਨੀ ਮਤਿ ਖੋਈ ॥
27 ਮੇਰੇ ਭਰਮਿ ਭੂਲਉ ਮਤਿ ਕੋਈ ॥੩॥
28 ਸੋ ਬਉਰਾ ਜੋ ਆਪੁ ਨ ਪਛਾਨੈ ॥
29 ਆਪੁ ਪਛਾਨੈ ਤ ਏਕੈ ਜਾਨੈ ॥੪॥
30 ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥
31 ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥
32 ਬਿਲਾਵਲੁ ॥
33 ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥
34 ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥
35 ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥
36 ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮੑਾਰੀ ॥੧॥ ਰਹਾਉ ॥
37 ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥
38 ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥