Ang 867
1 ਨਿਰਮਲ ਹੋਇ ਤੁਮੑਾਰਾ ਚੀਤ ॥
2 ਮਨ ਤਨ ਕੀ ਸਭ ਮਿਟੈ ਬਲਾਇ ॥
3 ਦੂਖੁ ਅੰਧੇਰਾ ਸਗਲਾ ਜਾਇ ॥੧॥
4 ਹਰਿ ਗੁਣ ਗਾਵਤ ਤਰੀਐ ਸੰਸਾਰੁ ॥
5 ਵਡਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥
6 ਜੋ ਜਨੁ ਕਰੈ ਕੀਰਤਨੁ ਗੋਪਾਲ ॥
7 ਤਿਸ ਕਉ ਪੋਹਿ ਨ ਸਕੈ ਜਮਕਾਲੁ ॥
8 ਜਗ ਮਹਿ ਆਇਆ ਸੋ ਪਰਵਾਣੁ ॥
9 ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥
10 ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥
11 ਕਾਮ ਕ੍ਰੋਧ ਮਿਟਹਿ ਉਨਮਾਦ ॥
12 ਸਦਾ ਹਜੂਰਿ ਜਾਣੁ ਭਗਵੰਤ ॥
13 ਪੂਰੇ ਗੁਰ ਕਾ ਪੂਰਨ ਮੰਤ ॥੩॥
14 ਹਰਿ ਧਨੁ ਖਾਟਿ ਕੀਏ ਭੰਡਾਰ ॥
15 ਮਿਲਿ ਸਤਿਗੁਰ ਸਭਿ ਕਾਜ ਸਵਾਰ ॥
16 ਹਰਿ ਕੇ ਨਾਮ ਰੰਗ ਸੰਗਿ ਜਾਗਾ ॥
17 ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥
18 ਗੋਂਡ ਮਹਲਾ ੫ ॥
19 ਭਵ ਸਾਗਰ ਬੋਹਿਥ ਹਰਿ ਚਰਣ ॥
20 ਸਿਮਰਤ ਨਾਮੁ ਨਾਹੀ ਫਿਰਿ ਮਰਣ ॥
21 ਹਰਿ ਗੁਣ ਰਮਤ ਨਾਹੀ ਜਮ ਪੰਥ ॥
22 ਮਹਾ ਬੀਚਾਰ ਪੰਚ ਦੂਤਹ ਮੰਥ ॥੧॥
23 ਤਉ ਸਰਣਾਈ ਪੂਰਨ ਨਾਥ ॥
24 ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥
25 ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥
26 ਪਾਰਬ੍ਰਹਮ ਕਾ ਕਰਹਿ ਵਖਿਆਣ ॥
27 ਜੋਗੀ ਜਤੀ ਬੈਸਨੋ ਰਾਮਦਾਸ ॥
28 ਮਿਤਿ ਨਾਹੀ ਬ੍ਰਹਮ ਅਬਿਨਾਸ ॥੨॥
29 ਕਰਣ ਪਲਾਹ ਕਰਹਿ ਸਿਵ ਦੇਵ ॥
30 ਤਿਲੁ ਨਹੀ ਬੂਝਹਿ ਅਲਖ ਅਭੇਵ ॥
31 ਪ੍ਰੇਮ ਭਗਤਿ ਜਿਸੁ ਆਪੇ ਦੇਇ ॥
32 ਜਗ ਮਹਿ ਵਿਰਲੇ ਕੇਈ ਕੇਇ ॥੩॥
33 ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥
34 ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥
35 ਨਾਨਕੁ ਦੀਨੁ ਜਾਚੈ ਤੇਰੀ ਸੇਵ ॥
36 ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥
37 ਗੋਂਡ ਮਹਲਾ ੫ ॥
38 ਸੰਤ ਕਾ ਲੀਆ ਧਰਤਿ ਬਿਦਾਰਉ ॥
39 ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥
40 ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥
41 ਸੰਤ ਉਧਾਰਉ ਤਤਖਿਣ ਤਾਲਿ ॥੧॥
42 ਸੋਈ ਸੰਤੁ ਜਿ ਭਾਵੈ ਰਾਮ ॥
43 ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥
44 ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥
45 ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥
46 ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥
47 ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥
48 ਸੰਤ ਕੀ ਨਿੰਦਾ ਕਰਹੁ ਨ ਕੋਇ ॥
49 ਜੋ ਨਿੰਦੈ ਤਿਸ ਕਾ ਪਤਨੁ ਹੋਇ ॥
50 ਜਿਸ ਕਉ ਰਾਖੈ ਸਿਰਜਨਹਾਰੁ ॥
51 ਝਖ ਮਾਰਉ ਸਗਲ ਸੰਸਾਰੁ ॥੩॥
52 ਪ੍ਰਭ ਅਪਨੇ ਕਾ ਭਇਆ ਬਿਸਾਸੁ ॥
53 ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥
54 ਨਾਨਕ ਕਉ ਉਪਜੀ ਪਰਤੀਤਿ ॥
55 ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥
56 ਗੋਂਡ ਮਹਲਾ ੫ ॥
57 ਨਾਮੁ ਨਿਰੰਜਨੁ ਨੀਰਿ ਨਰਾਇਣ ॥
58 ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥