Ang 869
1 ਗੋਂਡ ਮਹਲਾ ੫ ॥
2 ਸੰਤਨ ਕੈ ਬਲਿਹਾਰੈ ਜਾਉ ॥
3 ਸੰਤਨ ਕੈ ਸੰਗਿ ਰਾਮ ਗੁਨ ਗਾਉ ॥
4 ਸੰਤ ਪ੍ਰਸਾਦਿ ਕਿਲਵਿਖ ਸਭਿ ਗਏ ॥
5 ਸੰਤ ਸਰਣਿ ਵਡਭਾਗੀ ਪਏ ॥੧॥
6 ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥
7 ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥
8 ਪਾਰਬ੍ਰਹਮੁ ਜਬ ਹੋਇ ਦਇਆਲ ॥
9 ਸਾਧੂ ਜਨ ਕੀ ਕਰੈ ਰਵਾਲ ॥
10 ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥
11 ਰਾਮ ਰਤਨੁ ਵਸੈ ਮਨਿ ਆਇ ॥੨॥
12 ਸਫਲੁ ਜਨਮੁ ਤਾਂ ਕਾ ਪਰਵਾਣੁ ॥
13 ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥
14 ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥
15 ਜਨਮ ਜਨਮ ਕਾ ਸੋਇਆ ਜਾਗੈ ॥੩॥
16 ਚਰਨ ਕਮਲ ਜਨ ਕਾ ਆਧਾਰੁ ॥
17 ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥
18 ਦਾਸ ਜਨਾ ਕੀ ਮਨਸਾ ਪੂਰਿ ॥
19 ਨਾਨਕ ਸੁਖੁ ਪਾਵੈ ਜਨ ਧੂਰਿ ॥੪॥੨੦॥੨੨॥੬॥੨੮॥
20 ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ॥
21 ੴ ਸਤਿਗੁਰ ਪ੍ਰਸਾਦਿ ॥
22 ਕਰਿ ਨਮਸਕਾਰ ਪੂਰੇ ਗੁਰਦੇਵ ॥
23 ਸਫਲ ਮੂਰਤਿ ਸਫਲ ਜਾ ਕੀ ਸੇਵ ॥
24 ਅੰਤਰਜਾਮੀ ਪੁਰਖੁ ਬਿਧਾਤਾ ॥
25 ਆਠ ਪਹਰ ਨਾਮ ਰੰਗਿ ਰਾਤਾ ॥੧॥
26 ਗੁਰੁ ਗੋਬਿੰਦ ਗੁਰੂ ਗੋਪਾਲ ॥
27 ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥
28 ਪਾਤਿਸਾਹ ਸਾਹ ਉਮਰਾਉ ਪਤੀਆਏ ॥
29 ਦੁਸਟ ਅਹੰਕਾਰੀ ਮਾਰਿ ਪਚਾਏ ॥
30 ਨਿੰਦਕ ਕੈ ਮੁਖਿ ਕੀਨੋ ਰੋਗੁ ॥
31 ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥
32 ਸੰਤਨ ਕੈ ਮਨਿ ਮਹਾ ਅਨੰਦੁ ॥
33 ਸੰਤ ਜਪਹਿ ਗੁਰਦੇਉ ਭਗਵੰਤੁ ॥
34 ਸੰਗਤਿ ਕੇ ਮੁਖ ਊਜਲ ਭਏ ॥
35 ਸਗਲ ਥਾਨ ਨਿੰਦਕ ਕੇ ਗਏ ॥੩॥
36 ਸਾਸਿ ਸਾਸਿ ਜਨੁ ਸਦਾ ਸਲਾਹੇ ॥
37 ਪਾਰਬ੍ਰਹਮ ਗੁਰ ਬੇਪਰਵਾਹੇ ॥
38 ਸਗਲ ਭੈ ਮਿਟੇ ਜਾ ਕੀ ਸਰਨਿ ॥
39 ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥
40 ਜਨ ਕੀ ਨਿੰਦਾ ਕਰੈ ਨ ਕੋਇ ॥
41 ਜੋ ਕਰੈ ਸੋ ਦੁਖੀਆ ਹੋਇ ॥
42 ਆਠ ਪਹਰ ਜਨੁ ਏਕੁ ਧਿਆਏ ॥
43 ਜਮੂਆ ਤਾ ਕੈ ਨਿਕਟਿ ਨ ਜਾਏ ॥੫॥
44 ਜਨ ਨਿਰਵੈਰ ਨਿੰਦਕ ਅਹੰਕਾਰੀ ॥
45 ਜਨ ਭਲ ਮਾਨਹਿ ਨਿੰਦਕ ਵੇਕਾਰੀ ॥
46 ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥
47 ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥
48 ਸੁਣਿ ਸਾਜਨ ਮੇਰੇ ਮੀਤ ਪਿਆਰੇ ॥
49 ਸਤਿ ਬਚਨ ਵਰਤਹਿ ਹਰਿ ਦੁਆਰੇ ॥
50 ਜੈਸਾ ਕਰੇ ਸੁ ਤੈਸਾ ਪਾਏ ॥
51 ਅਭਿਮਾਨੀ ਕੀ ਜੜ ਸਰਪਰ ਜਾਏ ॥੭॥
52 ਨੀਧਰਿਆ ਸਤਿਗੁਰ ਧਰ ਤੇਰੀ ॥
53 ਕਰਿ ਕਿਰਪਾ ਰਾਖਹੁ ਜਨ ਕੇਰੀ ॥
54 ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥
55 ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥