Ang 882
1 ਰਾਮਕਲੀ ਮਹਲਾ ੪ ॥
2 ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥
3 ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥
4 ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥
5 ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥
6 ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥
7 ਧਨੁ ਧਨੁ ਵਡਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥
8 ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥
9 ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥
10 ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥
11 ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥
12 ਰਾਮਕਲੀ ਮਹਲਾ ੪ ॥
13 ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥
14 ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥
15 ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥
16 ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡਭਾਗ ਹਮਾਰੇ ॥੧॥ ਰਹਾਉ ॥
17 ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥
18 ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥
19 ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥
20 ਜੇ ਵਡਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥
21 ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥
22 ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥
23 ਰਾਗੁ ਰਾਮਕਲੀ ਮਹਲਾ ੫ ਘਰੁ ੧ ॥
24 ੴ ਸਤਿਗੁਰ ਪ੍ਰਸਾਦਿ ॥
25 ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥
26 ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥
27 ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥
28 ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥
29 ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥
30 ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥
31 ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥
32 ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥