Ang 898
1 ਰਾਮਕਲੀ ਮਹਲਾ ੫ ॥
2 ਕਿਸੁ ਭਰਵਾਸੈ ਬਿਚਰਹਿ ਭਵਨ ॥
3 ਮੂੜ ਮੁਗਧ ਤੇਰਾ ਸੰਗੀ ਕਵਨ ॥
4 ਰਾਮੁ ਸੰਗੀ ਤਿਸੁ ਗਤਿ ਨਹੀ ਜਾਨਹਿ ॥
5 ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥੧॥
6 ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥
7 ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥
8 ਜਨਮੁ ਬਿਹਾਨੋ ਅਹੰਕਾਰਿ ਅਰੁ ਵਾਦਿ ॥
9 ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥
10 ਭਰਮਤ ਭਰਮਤ ਮਹਾ ਦੁਖੁ ਪਾਇਆ ॥
11 ਤਰੀ ਨ ਜਾਈ ਦੁਤਰ ਮਾਇਆ ॥੨॥
12 ਕਾਮਿ ਨ ਆਵੈ ਸੁ ਕਾਰ ਕਮਾਵੈ ॥
13 ਆਪਿ ਬੀਜਿ ਆਪੇ ਹੀ ਖਾਵੈ ॥
14 ਰਾਖਨ ਕਉ ਦੂਸਰ ਨਹੀ ਕੋਇ ॥
15 ਤਉ ਨਿਸਤਰੈ ਜਉ ਕਿਰਪਾ ਹੋਇ ॥੩॥
16 ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥
17 ਅਪਨੇ ਦਾਸ ਕਉ ਕੀਜੈ ਦਾਨੁ ॥
18 ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥
19 ਸਰਣਿ ਗਹੀ ਨਾਨਕ ਪ੍ਰਭ ਤੇਰੀ ॥੪॥੩੭॥੪੮॥
20 ਰਾਮਕਲੀ ਮਹਲਾ ੫ ॥
21 ਇਹ ਲੋਕੇ ਸੁਖੁ ਪਾਇਆ ॥
22 ਨਹੀ ਭੇਟਤ ਧਰਮ ਰਾਇਆ ॥
23 ਹਰਿ ਦਰਗਹ ਸੋਭਾਵੰਤ ॥
24 ਫੁਨਿ ਗਰਭਿ ਨਾਹੀ ਬਸੰਤ ॥੧॥
25 ਜਾਨੀ ਸੰਤ ਕੀ ਮਿਤ੍ਰਾਈ ॥
26 ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥
27 ਗੁਰ ਕੈ ਚਰਣਿ ਚਿਤੁ ਲਾਗਾ ॥
28 ਧੰਨਿ ਧੰਨਿ ਸੰਜੋਗੁ ਸਭਾਗਾ ॥
29 ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥
30 ਕਿਲਵਿਖ ਦੁਖ ਸਗਲੇ ਮੇਰੇ ਲਾਥੇ ॥੨॥
31 ਸਾਧ ਕੀ ਸਚੁ ਟਹਲ ਕਮਾਨੀ ॥
32 ਤਬ ਹੋਏ ਮਨ ਸੁਧ ਪਰਾਨੀ ॥
33 ਜਨ ਕਾ ਸਫਲ ਦਰਸੁ ਡੀਠਾ ॥
34 ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥੩॥
35 ਮਿਟਾਨੇ ਸਭਿ ਕਲਿ ਕਲੇਸ ॥
36 ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥
37 ਪ੍ਰਗਟੇ ਆਨੂਪ ਗੋੁਵਿੰਦ ॥
38 ਪ੍ਰਭ ਪੂਰੇ ਨਾਨਕ ਬਖਸਿੰਦ ॥੪॥੩੮॥੪੯॥
39 ਰਾਮਕਲੀ ਮਹਲਾ ੫ ॥
40 ਗਊ ਕਉ ਚਾਰੇ ਸਾਰਦੂਲੁ ॥
41 ਕਉਡੀ ਕਾ ਲਖ ਹੂਆ ਮੂਲੁ ॥
42 ਬਕਰੀ ਕਉ ਹਸਤੀ ਪ੍ਰਤਿਪਾਲੇ ॥
43 ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥
44 ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
45 ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥
46 ਦੀਸਤ ਮਾਸੁ ਨ ਖਾਇ ਬਿਲਾਈ ॥
47 ਮਹਾ ਕਸਾਬਿ ਛੁਰੀ ਸਟਿ ਪਾਈ ॥
48 ਕਰਣਹਾਰ ਪ੍ਰਭੁ ਹਿਰਦੈ ਵੂਠਾ ॥
49 ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥
50 ਸੂਕੇ ਕਾਸਟ ਹਰੇ ਚਲੂਲ ॥
51 ਊਚੈ ਥਲਿ ਫੂਲੇ ਕਮਲ ਅਨੂਪ ॥
52 ਅਗਨਿ ਨਿਵਾਰੀ ਸਤਿਗੁਰ ਦੇਵ ॥
53 ਸੇਵਕੁ ਅਪਨੀ ਲਾਇਓ ਸੇਵ ॥੩॥
54 ਅਕਿਰਤਘਣਾ ਕਾ ਕਰੇ ਉਧਾਰੁ ॥
55 ਪ੍ਰਭੁ ਮੇਰਾ ਹੈ ਸਦਾ ਦਇਆਰੁ ॥
56 ਸੰਤ ਜਨਾ ਕਾ ਸਦਾ ਸਹਾਈ ॥
57 ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥
58 ਰਾਮਕਲੀ ਮਹਲਾ ੫ ॥