Sri Guru Granth Sahib Ji

Ang 901

變更譯本

1 ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ ॥

2 ੴ ਸਤਿਗੁਰ ਪ੍ਰਸਾਦਿ ॥

3 ਗਾਵਹੁ ਰਾਮ ਕੇ ਗੁਣ ਗੀਤ ॥

4 ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥

5 ਗੁਣ ਗਾਵਤ ਹੋਵਤ ਪਰਗਾਸੁ ॥

6 ਚਰਨ ਕਮਲ ਮਹਿ ਹੋਇ ਨਿਵਾਸੁ ॥੧॥

7 ਸੰਤਸੰਗਤਿ ਮਹਿ ਹੋਇ ਉਧਾਰੁ ॥

8 ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥

9 ਰਾਮਕਲੀ ਮਹਲਾ ੫ ॥

10 ਗੁਰੁ ਪੂਰਾ ਮੇਰਾ ਗੁਰੁ ਪੂਰਾ ॥

11 ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥

12 ਏਕੁ ਅਰਾਧਹੁ ਸਾਚਾ ਸੋਇ ॥

13 ਜਾ ਕੀ ਸਰਨਿ ਸਦਾ ਸੁਖੁ ਹੋਇ ॥੧॥

14 ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥

15 ਹਰਿ ਸਿਮਰਤ ਬਿਨਸੇ ਸਭ ਦੂਖ ॥੨॥

16 ਸਹਜਿ ਅਨੰਦ ਕਰਹੁ ਮੇਰੇ ਭਾਈ ॥

17 ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥

18 ਆਠ ਪਹਰ ਪ੍ਰਭ ਕਾ ਜਪੁ ਜਾਪਿ ॥

19 ਨਾਨਕ ਰਾਖਾ ਹੋਆ ਆਪਿ ॥੪॥੨॥੫੮॥

20 ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩ ॥

21 ੴ ਸਤਿਗੁਰ ਪ੍ਰਸਾਦਿ ॥

22 ਨਰਨਰਹ ਨਮਸਕਾਰੰ ॥

23 ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥

24 ਹਰਨ ਧਰਨ ਪੁਨ ਪੁਨਹ ਕਰਨ ॥

25 ਨਹ ਗਿਰਹ ਨਿਰੰਹਾਰੰ ॥੧॥

26 ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥

27 ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥

28 ਰਾਮਕਲੀ ਮਹਲਾ ੫ ॥

29 ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥

30 ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥

31 ਨਹ ਸੰਗਿ ਗਾਮਨੀ ॥੧॥

32 ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥

33 ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥੨॥੨॥੬੦॥

34 ੴ ਸਤਿਗੁਰ ਪ੍ਰਸਾਦਿ ॥

35 ਰਾਗੁ ਰਾਮਕਲੀ ਮਹਲਾ ੯ ਤਿਪਦੇ ॥

36 ਰੇ ਮਨ ਓਟ ਲੇਹੁ ਹਰਿ ਨਾਮਾ ॥

37 ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥

38 ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥

39 ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮