Ang 960
1 ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥
2 ਪਉੜੀ ॥
3 ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥
4 ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥
5 ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥
6 ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥
7 ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥
8 ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥
9 ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥
10 ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥
11 ਸਲੋਕ ਮਃ ੫ ॥
12 ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥
13 ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥
14 ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥
15 ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥
16 ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥
17 ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥
18 ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥
19 ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥
20 ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥
21 ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥
22 ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥
23 ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥
24 ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥
25 ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥
26 ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥
27 ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥
28 ਮਃ ੫ ॥
29 ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥
30 ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥
31 ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥
32 ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥
33 ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥
34 ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥
35 ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥
36 ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥
37 ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥
38 ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥
39 ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥