Ang 971
1 ਗੋਬਿੰਦ ਹਮ ਐਸੇ ਅਪਰਾਧੀ ॥
2 ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥
3 ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥
4 ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥
5 ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨੑੋ ਮੈ ਫੇਰਾ ॥
6 ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥
7 ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥
8 ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥
9 ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥
10 ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮੑਾਰੀ ॥੫॥੮॥
11 ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥
12 ਜਾਹਿ ਬੈਕੁੰਠਿ ਨਹੀ ਸੰਸਾਰਿ ॥
13 ਨਿਰਭਉ ਕੈ ਘਰਿ ਬਜਾਵਹਿ ਤੂਰ ॥
14 ਅਨਹਦ ਬਜਹਿ ਸਦਾ ਭਰਪੂਰ ॥੧॥
15 ਐਸਾ ਸਿਮਰਨੁ ਕਰਿ ਮਨ ਮਾਹਿ ॥
16 ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ ॥
17 ਜਿਹ ਸਿਮਰਨਿ ਨਾਹੀ ਨਨਕਾਰੁ ॥
18 ਮੁਕਤਿ ਕਰੈ ਉਤਰੈ ਬਹੁ ਭਾਰੁ ॥
19 ਨਮਸਕਾਰੁ ਕਰਿ ਹਿਰਦੈ ਮਾਹਿ ॥
20 ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥
21 ਜਿਹ ਸਿਮਰਨਿ ਕਰਹਿ ਤੂ ਕੇਲ ॥
22 ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥
23 ਸੋ ਦੀਪਕੁ ਅਮਰਕੁ ਸੰਸਾਰਿ ॥
24 ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥
25 ਜਿਹ ਸਿਮਰਨਿ ਤੇਰੀ ਗਤਿ ਹੋਇ ॥
26 ਸੋ ਸਿਮਰਨੁ ਰਖੁ ਕੰਠਿ ਪਰੋਇ ॥
27 ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥
28 ਗੁਰ ਪਰਸਾਦੀ ਉਤਰਹਿ ਪਾਰਿ ॥੪॥
29 ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥
30 ਮੰਦਰਿ ਸੋਵਹਿ ਪਟੰਬਰ ਤਾਨਿ ॥
31 ਸੇਜ ਸੁਖਾਲੀ ਬਿਗਸੈ ਜੀਉ ॥
32 ਸੋ ਸਿਮਰਨੁ ਤੂ ਅਨਦਿਨੁ ਪੀਉ ॥੫॥
33 ਜਿਹ ਸਿਮਰਨਿ ਤੇਰੀ ਜਾਇ ਬਲਾਇ ॥
34 ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥
35 ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ ॥
36 ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥
37 ਸਦਾ ਸਦਾ ਸਿਮਰਿ ਦਿਨੁ ਰਾਤਿ ॥
38 ਊਠਤ ਬੈਠਤ ਸਾਸਿ ਗਿਰਾਸਿ ॥
39 ਜਾਗੁ ਸੋਇ ਸਿਮਰਨ ਰਸ ਭੋਗ ॥
40 ਹਰਿ ਸਿਮਰਨੁ ਪਾਈਐ ਸੰਜੋਗ ॥੭॥
41 ਜਿਹ ਸਿਮਰਨਿ ਨਾਹੀ ਤੁਝੁ ਭਾਰ ॥
42 ਸੋ ਸਿਮਰਨੁ ਰਾਮ ਨਾਮ ਅਧਾਰੁ ॥
43 ਕਹਿ ਕਬੀਰ ਜਾ ਕਾ ਨਹੀ ਅੰਤੁ ॥
44 ਤਿਸ ਕੇ ਆਗੇ ਤੰਤੁ ਨ ਮੰਤੁ ॥੮॥੯॥
45 ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ ॥
46 ੴ ਸਤਿਗੁਰ ਪ੍ਰਸਾਦਿ ॥
47 ਬੰਧਚਿ ਬੰਧਨੁ ਪਾਇਆ ॥
48 ਮੁਕਤੈ ਗੁਰਿ ਅਨਲੁ ਬੁਝਾਇਆ ॥