Ang 975
1 ਰਾਗੁ ਨਟ ਨਾਰਾਇਨ ਮਹਲਾ ੪ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥
4 ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥੧॥ ਰਹਾਉ ॥
5 ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥
6 ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੈਲੁ ਹਰੇ ॥੧॥
7 ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥
8 ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥੨॥
9 ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥
10 ਤਿਨ ਕੀ ਸੰਗਤਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥੩॥
11 ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥
12 ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥੪॥੧॥
13 ਨਟ ਮਹਲਾ ੪ ॥
14 ਰਾਮ ਜਪਿ ਜਨ ਰਾਮੈ ਨਾਮਿ ਰਲੇ ॥
15 ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥੧॥ ਰਹਾਉ ॥
16 ਹਰਿ ਹਰਿ ਅਗਮ ਅਗੋਚਰੁ ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥
17 ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥੧॥
18 ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥
19 ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥੨॥
20 ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥
21 ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥
22 ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹ ਦੇਖਿ ਹਰਿ ਮਿਲੇ ॥
23 ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥੪॥੨॥
24 ਨਟ ਮਹਲਾ ੪ ॥
25 ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥