Ang 984
1 ਰਾਗੁ ਮਾਲੀ ਗਉੜਾ ਮਹਲਾ ੪ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥
4 ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥੧॥ ਰਹਾਉ ॥
5 ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥
6 ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥੧॥
7 ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥
8 ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥
9 ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ ॥
10 ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥
11 ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥
12 ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥੪॥੧॥
13 ਮਾਲੀ ਗਉੜਾ ਮਹਲਾ ੪ ॥
14 ਜਪਿ ਮਨ ਰਾਮ ਨਾਮੁ ਸੁਖਦਾਤਾ ॥
15 ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥
16 ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥
17 ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥
18 ਧਨੁ ਧਨੁ ਸਾਧ ਜਿਨੑੀ ਹਰਿ ਪ੍ਰਭੁ ਪਾਇਆ ਤਿਨੑ ਪੂਛਉ ਹਰਿ ਕੀ ਬਾਤਾ ॥
19 ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥੨॥
20 ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥
21 ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥
22 ਰਾਮ ਰਸਾਇਣੁ ਜਿਨੑ ਗੁਰਮਤਿ ਪਾਇਆ ਤਿਨੑ ਕੀ ਊਤਮ ਬਾਤਾ ॥
23 ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥