Sri Guru Granth Sahib Ji

Ang 990

變更譯本

1 ਪਾਪ ਪਥਰ ਤਰਣੁ ਨ ਜਾਈ ॥

2 ਭਉ ਬੇੜਾ ਜੀਉ ਚੜਾਊ ॥

3 ਕਹੁ ਨਾਨਕ ਦੇਵੈ ਕਾਹੂ ॥੪॥੨॥

4 ਮਾਰੂ ਮਹਲਾ ੧ ਘਰੁ ੧ ॥

5 ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥

6 ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥

7 ਚਿਤ ਚੇਤਸਿ ਕੀ ਨਹੀ ਬਾਵਰਿਆ ॥

8 ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥

9 ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥

10 ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥

11 ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥

12 ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੑੀ ਚਿੰਤ ਭਈ ॥੩॥

13 ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥

14 ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥

15 ਮਾਰੂ ਮਹਲਾ ੧ ॥

16 ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥

17 ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥

18 ਦਾਦਰ ਤੂ ਕਬਹਿ ਨ ਜਾਨਸਿ ਰੇ ॥

19 ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥

20 ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥

21 ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥

22 ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥

23 ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥

24 ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥

25 ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥

26 ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀ ਰੇ ॥

27 ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥

28 ਮਾਰੂ ਮਹਲਾ ੧ ॥

29 ਸਲੋਕੁ ॥

30 ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥

31 ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥

32 ਸਬਦੁ ॥

33 ਸਖੀ ਸਹੇਲੀ ਗਰਬਿ ਗਹੇਲੀ ॥

34 ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥

35 ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥

36 ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥

37 ਹਉ ਦੋਹਾਗਣਿ ਖਰੀ ਰੰਞਾਣੀ ॥

38 ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥

39 ਤੂ ਦਾਨਾ ਸਾਹਿਬੁ ਸਿਰਿ ਮੇਰਾ ॥

40 ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥

41 ਭਣਤਿ ਨਾਨਕੁ ਅੰਦੇਸਾ ਏਹੀ ॥

42 ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮