Ang 100
1 ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥
2 ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥
3 ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥
4 ਮਾਝ ਮਹਲਾ ੫ ॥
5 ਵਿਸਰੁ ਨਾਹੀ ਏਵਡ ਦਾਤੇ ॥
6 ਕਰਿ ਕਿਰਪਾ ਭਗਤਨ ਸੰਗਿ ਰਾਤੇ ॥
7 ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥੧॥
8 ਮਾਟੀ ਅੰਧੀ ਸੁਰਤਿ ਸਮਾਈ ॥
9 ਸਭ ਕਿਛੁ ਦੀਆ ਭਲੀਆ ਜਾਈ ॥
10 ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥
11 ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥
12 ਛਤੀਹ ਅੰਮ੍ਰਿਤ ਭੋਜਨੁ ਖਾਣਾ ॥
13 ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥੩॥
14 ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥
15 ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥
16 ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥
17 ਮਾਝ ਮਹਲਾ ੫ ॥
18 ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥
19 ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥
20 ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥
21 ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥
22 ਜੋ ਸਾਹਿਬ ਤੇਰੈ ਮਨਿ ਭਾਵੈ ॥
23 ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥
24 ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥
25 ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥
26 ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥
27 ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥
28 ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥
29 ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥
30 ਮਾਝ ਮਹਲਾ ੫ ॥
31 ਤੂੰ ਜਲਨਿਧਿ ਹਮ ਮੀਨ ਤੁਮਾਰੇ ॥
32 ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥
33 ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥
34 ਜਿਉ ਬਾਰਿਕੁ ਪੀ ਖੀਰੁ ਅਘਾਵੈ ॥
35 ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥
36 ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥
37 ਜਿਉ ਅੰਧਿਆਰੈ ਦੀਪਕੁ ਪਰਗਾਸਾ ॥
38 ਭਰਤਾ ਚਿਤਵਤ ਪੂਰਨ ਆਸਾ ॥
39 ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥
40 ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥
41 ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥
42 ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥
43 ਮਾਝ ਮਹਲਾ ੫ ॥
44 ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥
45 ਸੁਖਦਾਈ ਦੂਖ ਬਿਡਾਰਨ ਹਰੀਆ ॥
46 ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥