Ang 1003
1 ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥
2 ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥
3 ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥
4 ਜੀਅ ਕੀ ਕੈ ਪਹਿ ਬਾਤ ਕਹਾ ॥
5 ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ ॥
6 ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥
7 ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ ॥
8 ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥੨॥
9 ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥
10 ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥
11 ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥
12 ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥
13 ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥
14 ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥੪॥
15 ਮੇਰਾ ਅੰਤਰਜਾਮੀ ਹਰਿ ਰਾਇਆ ॥
16 ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥
17 ਮਾਰੂ ਮਹਲਾ ੫ ॥
18 ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥
19 ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥੧॥
20 ਮੇਰੇ ਸਤਿਗੁਰ ਹੀ ਪਤਿ ਰਾਖੁ ॥
21 ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥੧॥ ਰਹਾਉ ॥
22 ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥
23 ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥੨॥
24 ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥
25 ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥੩॥
26 ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥
27 ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ ॥੪॥੭॥੧੬॥
28 ਮਾਰੂ ਮਹਲਾ ੫ ਘਰੁ ੪ ॥
29 ੴ ਸਤਿਗੁਰ ਪ੍ਰਸਾਦਿ ॥
30 ਓਅੰਕਾਰਿ ਉਤਪਾਤੀ ॥
31 ਕੀਆ ਦਿਨਸੁ ਸਭ ਰਾਤੀ ॥
32 ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥
33 ਚਾਰਿ ਬੇਦ ਚਾਰੇ ਖਾਣੀ ॥
34 ਖੰਡ ਦੀਪ ਸਭਿ ਲੋਆ ॥
35 ਏਕ ਕਵਾਵੈ ਤੇ ਸਭਿ ਹੋਆ ॥੧॥
36 ਕਰਣੈਹਾਰਾ ਬੂਝਹੁ ਰੇ ॥
37 ਸਤਿਗੁਰੁ ਮਿਲੈ ਤ ਸੂਝੈ ਰੇ ॥੧॥ ਰਹਾਉ ॥
38 ਤ੍ਰੈ ਗੁਣ ਕੀਆ ਪਸਾਰਾ ॥
39 ਨਰਕ ਸੁਰਗ ਅਵਤਾਰਾ ॥
40 ਹਉਮੈ ਆਵੈ ਜਾਈ ॥
41 ਮਨੁ ਟਿਕਣੁ ਨ ਪਾਵੈ ਰਾਈ ॥