Ang 1035
1 ਹਮ ਦਾਸਨ ਕੇ ਦਾਸ ਪਿਆਰੇ ॥
2 ਸਾਧਿਕ ਸਾਚ ਭਲੇ ਵੀਚਾਰੇ ॥
3 ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥
4 ਪਲੈ ਸਾਚੁ ਸਚੇ ਸਚਿਆਰਾ ॥
5 ਸਾਚੇ ਭਾਵੈ ਸਬਦੁ ਪਿਆਰਾ ॥
6 ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥
7 ਵਡਾ ਵਡਾ ਆਖੈ ਸਭੁ ਕੋਈ ॥
8 ਗੁਰ ਬਿਨੁ ਸੋਝੀ ਕਿਨੈ ਨ ਹੋਈ ॥
9 ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥
10 ਧੁਰਹੁ ਵਿਛੁੰਨੇ ਧਾਹੀ ਰੁੰਨੇ ॥
11 ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥
12 ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥
13 ਆਪੇ ਕਰਤਾ ਆਪੇ ਭੁਗਤਾ ॥
14 ਆਪੇ ਤ੍ਰਿਪਤਾ ਆਪੇ ਮੁਕਤਾ ॥
15 ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥੧੪॥
16 ਦਾਨਾ ਕੈ ਸਿਰਿ ਦਾਨੁ ਵੀਚਾਰਾ ॥
17 ਕਰਣ ਕਾਰਣ ਸਮਰਥੁ ਅਪਾਰਾ ॥
18 ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥੧੫॥
19 ਸੇ ਗੁਣ ਗਾਵਹਿ ਸਾਚੇ ਭਾਵਹਿ ॥
20 ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥
21 ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥
22 ਮਾਰੂ ਮਹਲਾ ੧ ॥
23 ਅਰਬਦ ਨਰਬਦ ਧੁੰਧੂਕਾਰਾ ॥
24 ਧਰਣਿ ਨ ਗਗਨਾ ਹੁਕਮੁ ਅਪਾਰਾ ॥
25 ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥
26 ਖਾਣੀ ਨ ਬਾਣੀ ਪਉਣ ਨ ਪਾਣੀ ॥
27 ਓਪਤਿ ਖਪਤਿ ਨ ਆਵਣ ਜਾਣੀ ॥
28 ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥
29 ਨਾ ਤਦਿ ਸੁਰਗੁ ਮਛੁ ਪਇਆਲਾ ॥
30 ਦੋਜਕੁ ਭਿਸਤੁ ਨਹੀ ਖੈ ਕਾਲਾ ॥
31 ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥
32 ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥
33 ਅਵਰੁ ਨ ਦੀਸੈ ਏਕੋ ਸੋਈ ॥
34 ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥
35 ਨਾ ਤਦਿ ਜਤੀ ਸਤੀ ਬਨਵਾਸੀ ॥
36 ਨਾ ਤਦਿ ਸਿਧ ਸਾਧਿਕ ਸੁਖਵਾਸੀ ॥
37 ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥
38 ਜਪ ਤਪ ਸੰਜਮ ਨਾ ਬ੍ਰਤ ਪੂਜਾ ॥
39 ਨਾ ਕੋ ਆਖਿ ਵਖਾਣੈ ਦੂਜਾ ॥
40 ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥
41 ਨਾ ਸੁਚਿ ਸੰਜਮੁ ਤੁਲਸੀ ਮਾਲਾ ॥
42 ਗੋਪੀ ਕਾਨੁ ਨ ਗਊ ਗੋੁਆਲਾ ॥
43 ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥
44 ਕਰਮ ਧਰਮ ਨਹੀ ਮਾਇਆ ਮਾਖੀ ॥
45 ਜਾਤਿ ਜਨਮੁ ਨਹੀ ਦੀਸੈ ਆਖੀ ॥
46 ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥
47 ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥
48 ਨਾ ਤਦਿ ਗੋਰਖੁ ਨਾ ਮਾਛਿੰਦੋ ॥
49 ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥