Ang 1040
1 ਸਰਬ ਨਿਰੰਜਨ ਪੁਰਖੁ ਸੁਜਾਨਾ ॥
2 ਅਦਲੁ ਕਰੇ ਗੁਰ ਗਿਆਨ ਸਮਾਨਾ ॥
3 ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥
4 ਸਚੈ ਥਾਨਿ ਵਸੈ ਨਿਰੰਕਾਰਾ ॥
5 ਆਪਿ ਪਛਾਣੈ ਸਬਦੁ ਵੀਚਾਰਾ ॥
6 ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥
7 ਨਾ ਮਨੁ ਚਲੈ ਨ ਪਉਣੁ ਉਡਾਵੈ ॥
8 ਜੋਗੀ ਸਬਦੁ ਅਨਾਹਦੁ ਵਾਵੈ ॥
9 ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥
10 ਭਉ ਬੈਰਾਗਾ ਸਹਜਿ ਸਮਾਤਾ ॥
11 ਹਉਮੈ ਤਿਆਗੀ ਅਨਹਦਿ ਰਾਤਾ ॥
12 ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥
13 ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥
14 ਰੋਗ ਕਟੇ ਕਾਟੀ ਜਮ ਫਾਸੀ ॥
15 ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥
16 ਕਾਲੈ ਕਵਲੁ ਨਿਰੰਜਨੁ ਜਾਣੈ ॥
17 ਬੂਝੈ ਕਰਮੁ ਸੁ ਸਬਦੁ ਪਛਾਣੈ ॥
18 ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥
19 ਆਪੇ ਸਾਹੁ ਆਪੇ ਵਣਜਾਰਾ ॥
20 ਆਪੇ ਪਰਖੇ ਪਰਖਣਹਾਰਾ ॥
21 ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥
22 ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
23 ਘਟਿ ਘਟਿ ਰਵਿ ਰਹਿਆ ਬਨਵਾਰੀ ॥
24 ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥
25 ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥
26 ਦੂਜਾ ਮੇਟੈ ਏਕੁ ਦਿਖਾਏ ॥
27 ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥
28 ਹਉਮੈ ਮੇਟਿ ਸਬਦਿ ਸੁਖੁ ਹੋਈ ॥
29 ਆਪੁ ਵੀਚਾਰੇ ਗਿਆਨੀ ਸੋਈ ॥
30 ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥
31 ਮਾਰੂ ਮਹਲਾ ੧ ॥
32 ਸਚੁ ਕਹਹੁ ਸਚੈ ਘਰਿ ਰਹਣਾ ॥
33 ਜੀਵਤ ਮਰਹੁ ਭਵਜਲੁ ਜਗੁ ਤਰਣਾ ॥
34 ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥
35 ਹਉਮੈ ਮਮਤਾ ਲੋਭ ਬਿਨਾਸਨੁ ॥
36 ਨਉ ਦਰ ਮੁਕਤੇ ਦਸਵੈ ਆਸਨੁ ॥
37 ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥
38 ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥
39 ਅਕਲੁ ਗਾਇ ਜਮ ਤੇ ਕਿਆ ਡਰੀਐ ॥
40 ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥
41 ਸਚੁ ਹਰਿ ਨਾਮੁ ਸਚੁ ਹੈ ਸਰਣਾ ॥
42 ਸਚੁ ਗੁਰਸਬਦੁ ਜਿਤੈ ਲਗਿ ਤਰਣਾ ॥
43 ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥
44 ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥
45 ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥
46 ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥