Ang 1049
1 ਮਾਇਆ ਮੋਹਿ ਸੁਧਿ ਨ ਕਾਈ ॥
2 ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥
3 ਮਨਮੁਖ ਹਉਮੈ ਮਾਇਆ ਸੂਤੇ ॥
4 ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥
5 ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥੧੫॥
6 ਆਪੇ ਕਰਤੈ ਕਾਰ ਕਰਾਈ ॥
7 ਆਪੇ ਗੁਰਮੁਖਿ ਦੇਇ ਬੁਝਾਈ ॥
8 ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥
9 ਮਾਰੂ ਮਹਲਾ ੩ ॥
10 ਏਕੋ ਸੇਵੀ ਸਦਾ ਥਿਰੁ ਸਾਚਾ ॥
11 ਦੂਜੈ ਲਾਗਾ ਸਭੁ ਜਗੁ ਕਾਚਾ ॥
12 ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥
13 ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥
14 ਆਪੇ ਲਾਇ ਲਏ ਜਗਜੀਵਨੁ ਦਾਤਾ ॥
15 ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥
16 ਮਾਇਆ ਲਹਰਿ ਸਬਦਿ ਨਿਵਾਰੀ ॥
17 ਇਹੁ ਮਨੁ ਨਿਰਮਲੁ ਹਉਮੈ ਮਾਰੀ ॥
18 ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥
19 ਮੇਰੀ ਮੇਰੀ ਕਰਤ ਵਿਹਾਣੀ ॥
20 ਮਨਮੁਖਿ ਨ ਬੂਝੈ ਫਿਰੈ ਇਆਣੀ ॥
21 ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥
22 ਅੰਤਰਿ ਲੋਭੁ ਕਰੈ ਨਹੀ ਬੂਝੈ ॥
23 ਸਿਰ ਊਪਰਿ ਜਮਕਾਲੁ ਨ ਸੂਝੈ ॥
24 ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥
25 ਜੋ ਸਚਿ ਲਾਗੇ ਤਿਨ ਸਾਚੀ ਸੋਇ ॥
26 ਦੂਜੈ ਲਾਗੇ ਮਨਮੁਖਿ ਰੋਇ ॥
27 ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥
28 ਗੁਰ ਕੈ ਸਬਦਿ ਸਦਾ ਜਨੁ ਸੋਹੈ ॥
29 ਨਾਮ ਰਸਾਇਣਿ ਇਹੁ ਮਨੁ ਮੋਹੈ ॥
30 ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥
31 ਸਭਨਾ ਵਿਚਿ ਵਰਤੈ ਇਕੁ ਸੋਈ ॥
32 ਗੁਰ ਪਰਸਾਦੀ ਪਰਗਟੁ ਹੋਈ ॥
33 ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥
34 ਕਿਲਬਿਖ ਦੂਖ ਨਿਵਾਰਣਹਾਰਾ ॥
35 ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥
36 ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥
37 ਮਾਇਆ ਅਗਨਿ ਜਲੈ ਸੰਸਾਰੇ ॥
38 ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥
39 ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥
40 ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥
41 ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥
42 ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥
43 ਮਨਮੁਖਿ ਅੰਤਰਿ ਭਗਤਿ ਨ ਹੋਈ ॥
44 ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥
45 ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥
46 ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥
47 ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥