Ang 1077
1 ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥੩॥
2 ਆਪੇ ਸਤਿ ਸਤਿ ਸਤਿ ਸਾਚਾ ॥
3 ਓਤਿ ਪੋਤਿ ਭਗਤਨ ਸੰਗਿ ਰਾਚਾ ॥
4 ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥੪॥
5 ਸਦਾ ਸਦਾ ਸਦ ਹੋਵਣਹਾਰਾ ॥
6 ਊਚਾ ਅਗਮੁ ਅਥਾਹੁ ਅਪਾਰਾ ॥
7 ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥
8 ਮੁਖਿ ਸਾਲਾਹੀ ਸਚੇ ਸਾਹਾ ॥
9 ਨੈਣੀ ਪੇਖਾ ਅਗਮ ਅਥਾਹਾ ॥
10 ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥੬॥
11 ਕਰਿ ਕਰਿ ਵੇਖਹਿ ਕੀਤਾ ਅਪਣਾ ॥
12 ਜੀਅ ਜੰਤ ਸੋਈ ਹੈ ਜਪਣਾ ॥
13 ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥੭॥
14 ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥
15 ਅਨੰਦ ਮੰਗਲ ਹਰਿ ਚਲਤ ਤਮਾਸੇ ॥
16 ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥੮॥
17 ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥
18 ਕਰਿ ਕਰਿ ਦੇਖੈ ਖੇਲੁ ਅਪਾਰਾ ॥
19 ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥੯॥
20 ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥
21 ਸਦਾ ਸਦਾ ਜਾਈ ਬਲਿਹਾਰੀ ॥
22 ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ॥੧੦॥
23 ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥
24 ਏਕੋ ਏਕੁ ਜਪੀ ਮਨ ਮਾਹੀ ॥
25 ਹੁਕਮੁ ਬੂਝਿ ਜਨ ਭਏ ਨਿਹਾਲਾ ਇਹ ਭਗਤਾ ਕੀ ਘਾਲਣਾ ॥੧੧॥
26 ਗੁਰ ਉਪਦੇਸਿ ਜਪੀਐ ਮਨਿ ਸਾਚਾ ॥
27 ਗੁਰ ਉਪਦੇਸਿ ਰਾਮ ਰੰਗਿ ਰਾਚਾ ॥
28 ਗੁਰ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥੧੨॥
29 ਜਹ ਰਾਖੈ ਸੋਈ ਸੁਖ ਥਾਨਾ ॥
30 ਸਹਜੇ ਹੋਇ ਸੋਈ ਭਲ ਮਾਨਾ ॥
31 ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥੧੩॥
32 ਡਰ ਚੂਕੇ ਬਿਨਸੇ ਅੰਧਿਆਰੇ ॥
33 ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥
34 ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥੧੪॥
35 ਐਸਾ ਕੋ ਵਡਭਾਗੀ ਆਇਆ ॥
36 ਆਠ ਪਹਰ ਜਿਨਿ ਖਸਮੁ ਧਿਆਇਆ ॥
37 ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥੧੫॥
38 ਇਹ ਬਖਸੀਸ ਖਸਮ ਤੇ ਪਾਵਾ ॥
39 ਆਠ ਪਹਰ ਕਰ ਜੋੜਿ ਧਿਆਵਾ ॥
40 ਨਾਮੁ ਜਪੀ ਨਾਮਿ ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥੧੬॥੧॥੬॥
41 ਮਾਰੂ ਮਹਲਾ ੫ ॥
42 ਸੂਰਤਿ ਦੇਖਿ ਨ ਭੂਲੁ ਗਵਾਰਾ ॥
43 ਮਿਥਨ ਮੋਹਾਰਾ ਝੂਠੁ ਪਸਾਰਾ ॥
44 ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥
45 ਗੁਰ ਪੂਰੇ ਕੀ ਪਉ ਸਰਣਾਈ ॥
46 ਮੋਹੁ ਸੋਗੁ ਸਭੁ ਭਰਮੁ ਮਿਟਾਈ ॥
47 ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥