Ang 1081
1 ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥
2 ਲਗੀ ਲਾਗਿ ਸੰਤ ਸੰਗਾਰਾ ॥
3 ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥੧੫॥
4 ਸੋਲਹ ਕਲਾ ਸੰਪੂਰਨ ਫਲਿਆ ॥
5 ਅਨਤ ਕਲਾ ਹੋਇ ਠਾਕੁਰੁ ਚੜਿਆ ॥
6 ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥
7 ਮਾਰੂ ਸੋਲਹੇ ਮਹਲਾ ੫ ॥
8 ੴ ਸਤਿਗੁਰ ਪ੍ਰਸਾਦਿ ॥
9 ਤੂ ਸਾਹਿਬੁ ਹਉ ਸੇਵਕੁ ਕੀਤਾ ॥
10 ਜੀਉ ਪਿੰਡੁ ਸਭੁ ਤੇਰਾ ਦੀਤਾ ॥
11 ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥੧॥
12 ਤੁਮਹਿ ਪਠਾਏ ਤਾ ਜਗ ਮਹਿ ਆਏ ॥
13 ਜੋ ਤੁਧੁ ਭਾਣਾ ਸੇ ਕਰਮ ਕਮਾਏ ॥
14 ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥
15 ਊਹਾ ਹੁਕਮੁ ਤੁਮਾਰਾ ਸੁਣੀਐ ॥
16 ਈਹਾ ਹਰਿ ਜਸੁ ਤੇਰਾ ਭਣੀਐ ॥
17 ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥
18 ਤੂ ਪਿਤਾ ਸਭਿ ਬਾਰਿਕ ਥਾਰੇ ॥
19 ਜਿਉ ਖੇਲਾਵਹਿ ਤਿਉ ਖੇਲਣਹਾਰੇ ॥
20 ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥
21 ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥
22 ਇਕਿ ਪਠਾਏ ਦੇਸ ਦਿਸੰਤਰਿ ॥
23 ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥੫॥
24 ਕਵਨ ਸੁ ਮੁਕਤੀ ਕਵਨ ਸੁ ਨਰਕਾ ॥
25 ਕਵਨੁ ਸੈਸਾਰੀ ਕਵਨੁ ਸੁ ਭਗਤਾ ॥
26 ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥੬॥
27 ਹੁਕਮੇ ਮੁਕਤੀ ਹੁਕਮੇ ਨਰਕਾ ॥
28 ਹੁਕਮਿ ਸੈਸਾਰੀ ਹੁਕਮੇ ਭਗਤਾ ॥
29 ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥
30 ਸਾਗਰੁ ਕੀਨਾ ਅਤਿ ਤੁਮ ਭਾਰਾ ॥
31 ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥
32 ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥
33 ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥
34 ਜੀਅ ਜੰਤ ਓਪਾਇ ਸਮਾਇਆ ॥
35 ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥
36 ਵਡਾ ਸਾਹਿਬੁ ਵਡੀ ਨਾਈ ॥
37 ਵਡ ਦਾਤਾਰੁ ਵਡੀ ਜਿਸੁ ਜਾਈ ॥
38 ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥੧੦॥
39 ਕੀਮਤਿ ਕੋਇ ਨ ਜਾਣੈ ਦੂਜਾ ॥
40 ਆਪੇ ਆਪਿ ਨਿਰੰਜਨ ਪੂਜਾ ॥
41 ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥
42 ਕੇਤੜਿਆ ਦਿਨ ਗੁਪਤੁ ਕਹਾਇਆ ॥
43 ਕੇਤੜਿਆ ਦਿਨ ਸੁੰਨਿ ਸਮਾਇਆ ॥
44 ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥
45 ਆਪੇ ਸਕਤੀ ਸਬਲੁ ਕਹਾਇਆ ॥