Ang 1105
1 ਰਾਜਨ ਕਉਨੁ ਤੁਮਾਰੈ ਆਵੈ ॥
2 ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥
3 ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥
4 ਤੁਮਰੋ ਦੂਧੁ ਬਿਦਰ ਕੋ ਪਾਨੑੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥
5 ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥
6 ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥
7 ਸਲੋਕ ਕਬੀਰ ॥
8 ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥
9 ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥
10 ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
11 ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥
12 ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ॥
13 ੴ ਸਤਿਗੁਰ ਪ੍ਰਸਾਦਿ ॥
14 ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥
15 ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥
16 ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥
17 ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥
18 ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥
19 ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥
20 ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥
21 ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥
22 ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥
23 ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥
24 ਮਾਰੂ ਕਬੀਰ ਜੀਉ ॥
25 ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥
26 ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥
27 ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥
28 ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥
29 ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥
30 ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥
31 ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥
32 ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥
33 ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥
34 ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥