Ang 1106
1 ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ॥
2 ੴ ਸਤਿਗੁਰ ਪ੍ਰਸਾਦਿ ॥
3 ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥
4 ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥
5 ਮਨ ਆਦਿ ਗੁਣ ਆਦਿ ਵਖਾਣਿਆ ॥
6 ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥
7 ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥
8 ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥
9 ਕਬੀਰੁ ॥ ਮਾਰੂ ॥
10 ਰਾਮੁ ਸਿਮਰੁ ਪਛੁਤਾਹਿਗਾ ਮਨ ॥
11 ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥
12 ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥
13 ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥
14 ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥
15 ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥
16 ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥
17 ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥
18 ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ॥
19 ੴ ਸਤਿਗੁਰ ਪ੍ਰਸਾਦਿ ॥
20 ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
21 ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥
22 ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂੀ ਢਰੈ ॥
23 ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥
24 ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥
25 ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥
26 ਮਾਰੂ ॥
27 ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥
28 ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥
29 ਹਰਿ ਹਰਿ ਹਰਿ ਨ ਜਪਸਿ ਰਸਨਾ ॥
30 ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥
31 ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥
32 ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
33 ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥
34 ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥