Ang 1145
1 ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥
2 ਰਾਖਿ ਲੀਨੋ ਸਭੁ ਜਨ ਕਾ ਪੜਦਾ ॥
3 ਨਾਨਕੁ ਤਿਸ ਕੀ ਉਸਤਤਿ ਕਰਦਾ ॥੪॥੧੯॥੩੨॥
4 ਭੈਰਉ ਮਹਲਾ ੫ ॥
5 ਰੋਵਨਹਾਰੀ ਰੋਜੁ ਬਨਾਇਆ ॥
6 ਬਲਨ ਬਰਤਨ ਕਉ ਸਨਬੰਧੁ ਚਿਤਿ ਆਇਆ ॥
7 ਬੂਝਿ ਬੈਰਾਗੁ ਕਰੇ ਜੇ ਕੋਇ ॥
8 ਜਨਮ ਮਰਣ ਫਿਰਿ ਸੋਗੁ ਨ ਹੋਇ ॥੧॥
9 ਬਿਖਿਆ ਕਾ ਸਭੁ ਧੰਧੁ ਪਸਾਰੁ ॥
10 ਵਿਰਲੈ ਕੀਨੋ ਨਾਮ ਅਧਾਰੁ ॥੧॥ ਰਹਾਉ ॥
11 ਤ੍ਰਿਬਿਧਿ ਮਾਇਆ ਰਹੀ ਬਿਆਪਿ ॥
12 ਜੋ ਲਪਟਾਨੋ ਤਿਸੁ ਦੂਖ ਸੰਤਾਪ ॥
13 ਸੁਖੁ ਨਾਹੀ ਬਿਨੁ ਨਾਮ ਧਿਆਏ ॥
14 ਨਾਮ ਨਿਧਾਨੁ ਬਡਭਾਗੀ ਪਾਏ ॥੨॥
15 ਸ੍ਵਾਂਗੀ ਸਿਉ ਜੋ ਮਨੁ ਰੀਝਾਵੈ ॥
16 ਸ੍ਵਾਗਿ ਉਤਾਰਿਐ ਫਿਰਿ ਪਛੁਤਾਵੈ ॥
17 ਮੇਘ ਕੀ ਛਾਇਆ ਜੈਸੇ ਬਰਤਨਹਾਰ ॥
18 ਤੈਸੋ ਪਰਪੰਚੁ ਮੋਹ ਬਿਕਾਰ ॥੩॥
19 ਏਕ ਵਸਤੁ ਜੇ ਪਾਵੈ ਕੋਇ ॥
20 ਪੂਰਨ ਕਾਜੁ ਤਾਹੀ ਕਾ ਹੋਇ ॥
21 ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥
22 ਨਾਨਕ ਆਇਆ ਸੋ ਪਰਵਾਨੁ ॥੪॥੨੦॥੩੩॥
23 ਭੈਰਉ ਮਹਲਾ ੫ ॥
24 ਸੰਤ ਕੀ ਨਿੰਦਾ ਜੋਨੀ ਭਵਨਾ ॥
25 ਸੰਤ ਕੀ ਨਿੰਦਾ ਰੋਗੀ ਕਰਨਾ ॥
26 ਸੰਤ ਕੀ ਨਿੰਦਾ ਦੂਖ ਸਹਾਮ ॥
27 ਡਾਨੁ ਦੈਤ ਨਿੰਦਕ ਕਉ ਜਾਮ ॥੧॥
28 ਸੰਤਸੰਗਿ ਕਰਹਿ ਜੋ ਬਾਦੁ ॥
29 ਤਿਨ ਨਿੰਦਕ ਨਾਹੀ ਕਿਛੁ ਸਾਦੁ ॥੧॥ ਰਹਾਉ ॥
30 ਭਗਤ ਕੀ ਨਿੰਦਾ ਕੰਧੁ ਛੇਦਾਵੈ ॥
31 ਭਗਤ ਕੀ ਨਿੰਦਾ ਨਰਕੁ ਭੁੰਚਾਵੈ ॥
32 ਭਗਤ ਕੀ ਨਿੰਦਾ ਗਰਭ ਮਹਿ ਗਲੈ ॥
33 ਭਗਤ ਕੀ ਨਿੰਦਾ ਰਾਜ ਤੇ ਟਲੈ ॥੨॥
34 ਨਿੰਦਕ ਕੀ ਗਤਿ ਕਤਹੂ ਨਾਹਿ ॥
35 ਆਪਿ ਬੀਜਿ ਆਪੇ ਹੀ ਖਾਹਿ ॥
36 ਚੋਰ ਜਾਰ ਜੂਆਰ ਤੇ ਬੁਰਾ ॥
37 ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥੩॥
38 ਪਾਰਬ੍ਰਹਮ ਕੇ ਭਗਤ ਨਿਰਵੈਰ ॥
39 ਸੋ ਨਿਸਤਰੈ ਜੋ ਪੂਜੈ ਪੈਰ ॥
40 ਆਦਿ ਪੁਰਖਿ ਨਿੰਦਕੁ ਭੋਲਾਇਆ ॥
41 ਨਾਨਕ ਕਿਰਤੁ ਨ ਜਾਇ ਮਿਟਾਇਆ ॥੪॥੨੧॥੩੪॥
42 ਭੈਰਉ ਮਹਲਾ ੫ ॥
43 ਨਾਮੁ ਹਮਾਰੈ ਬੇਦ ਅਰੁ ਨਾਦ ॥
44 ਨਾਮੁ ਹਮਾਰੈ ਪੂਰੇ ਕਾਜ ॥
45 ਨਾਮੁ ਹਮਾਰੈ ਪੂਜਾ ਦੇਵ ॥
46 ਨਾਮੁ ਹਮਾਰੈ ਗੁਰ ਕੀ ਸੇਵ ॥੧॥
47 ਗੁਰਿ ਪੂਰੈ ਦ੍ਰਿੜਿਓ ਹਰਿ ਨਾਮੁ ॥
48 ਸਭ ਤੇ ਊਤਮੁ ਹਰਿ ਹਰਿ ਕਾਮੁ ॥੧॥ ਰਹਾਉ ॥
49 ਨਾਮੁ ਹਮਾਰੈ ਮਜਨ ਇਸਨਾਨੁ ॥
50 ਨਾਮੁ ਹਮਾਰੈ ਪੂਰਨ ਦਾਨੁ ॥
51 ਨਾਮੁ ਲੈਤ ਤੇ ਸਗਲ ਪਵੀਤ ॥
52 ਨਾਮੁ ਜਪਤ ਮੇਰੇ ਭਾਈ ਮੀਤ ॥੨॥
53 ਨਾਮੁ ਹਮਾਰੈ ਸਉਣ ਸੰਜੋਗ ॥
54 ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥
55 ਨਾਮੁ ਹਮਾਰੈ ਸਗਲ ਆਚਾਰ ॥
56 ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥
57 ਜਾ ਕੈ ਮਨਿ ਵਸਿਆ ਪ੍ਰਭੁ ਏਕੁ ॥
58 ਸਗਲ ਜਨਾ ਕੀ ਹਰਿ ਹਰਿ ਟੇਕ ॥
59 ਮਨਿ ਤਨਿ ਨਾਨਕ ਹਰਿ ਗੁਣ ਗਾਉ ॥
60 ਸਾਧਸੰਗਿ ਜਿਸੁ ਦੇਵੈ ਨਾਉ ॥੪॥੨੨॥੩੫॥