Sri Guru Granth Sahib Ji

Ang 1184

更换译本

1 ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥

2 ਕਾਮ ਕ੍ਰੋਧ ਗੁਰ ਸਬਦਿ ਨਾਸਿ ॥

3 ਭੈ ਬਿਨਸੇ ਨਿਰਭੈ ਪਦੁ ਪਾਇਆ ॥

4 ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥

5 ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥

6 ਹਰਿ ਜਪਿ ਜਪਿ ਹੋਈ ਪੂਰਨ ਆਸ ॥

7 ਜਲਿ ਥਲਿ ਮਹੀਅਲਿ ਰਵਿ ਰਹਿਆ ॥

8 ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ ॥੩॥

9 ਅਸਟ ਸਿਧਿ ਨਵ ਨਿਧਿ ਏਹ ॥

10 ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥

11 ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ ॥

12 ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥੪॥੧੩॥

13 ਬਸੰਤੁ ਮਹਲਾ ੫ ਘਰੁ ੧ ਇਕਤੁਕੇ ॥

14 ੴ ਸਤਿਗੁਰ ਪ੍ਰਸਾਦਿ ॥

15 ਸਗਲ ਇਛਾ ਜਪਿ ਪੁੰਨੀਆ ॥

16 ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥

17 ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥

18 ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥

19 ਕਰਿ ਕਿਰਪਾ ਨਦਰਿ ਨਿਹਾਲਿਆ ॥

20 ਅਪਣਾ ਦਾਸੁ ਆਪਿ ਸਮੑਾਲਿਆ ॥੨॥

21 ਸੇਜ ਸੁਹਾਵੀ ਰਸਿ ਬਨੀ ॥

22 ਆਇ ਮਿਲੇ ਪ੍ਰਭ ਸੁਖ ਧਨੀ ॥੩॥

23 ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥

24 ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥

25 ਬਸੰਤੁ ਮਹਲਾ ੫ ॥

26 ਕਿਲਬਿਖ ਬਿਨਸੇ ਗਾਇ ਗੁਨਾ ॥

27 ਅਨਦਿਨ ਉਪਜੀ ਸਹਜ ਧੁਨਾ ॥੧॥

28 ਮਨੁ ਮਉਲਿਓ ਹਰਿ ਚਰਨ ਸੰਗਿ ॥

29 ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੌ ਹਰਿ ਨਾਮ ਰੰਗਿ ॥੧॥ ਰਹਾਉ ॥

30 ਕਰਿ ਕਿਰਪਾ ਪ੍ਰਗਟੇ ਗੋੁਪਾਲ ॥

31 ਲੜਿ ਲਾਇ ਉਧਾਰੇ ਦੀਨ ਦਇਆਲ ॥੨॥

32 ਇਹੁ ਮਨੁ ਹੋਆ ਸਾਧ ਧੂਰਿ ॥

33 ਨਿਤ ਦੇਖੈ ਸੁਆਮੀ ਹਜੂਰਿ ॥੩॥

34 ਕਾਮ ਕ੍ਰੋਧ ਤ੍ਰਿਸਨਾ ਗਈ ॥

35 ਨਾਨਕ ਪ੍ਰਭ ਕਿਰਪਾ ਭਈ ॥੪॥੨॥੧੫॥

36 ਬਸੰਤੁ ਮਹਲਾ ੫ ॥

37 ਰੋਗ ਮਿਟਾਏ ਪ੍ਰਭੂ ਆਪਿ ॥

38 ਬਾਲਕ ਰਾਖੇ ਅਪਨੇ ਕਰ ਥਾਪਿ ॥੧॥

39 ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥

40 ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥੧॥ ਰਹਾਉ ॥

41 ਸੋਗ ਸੰਤਾਪ ਕਟੇ ਪ੍ਰਭਿ ਆਪਿ ॥

42 ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥੨॥

43 ਜੋ ਜਨੁ ਤੇਰਾ ਜਪੇ ਨਾਉ ॥

44 ਸਭਿ ਫਲ ਪਾਏ ਨਿਹਚਲ ਗੁਣ ਗਾਉ ॥੩॥

45 ਨਾਨਕ ਭਗਤਾ ਭਲੀ ਰੀਤਿ ॥

46 ਸੁਖਦਾਤਾ ਜਪਦੇ ਨੀਤ ਨੀਤਿ ॥੪॥੩॥੧੬॥

47 ਬਸੰਤੁ ਮਹਲਾ ੫ ॥

48 ਹੁਕਮੁ ਕਰਿ ਕੀਨੑੇ ਨਿਹਾਲ ॥

49 ਅਪਨੇ ਸੇਵਕ ਕਉ ਭਇਆ ਦਇਆਲੁ ॥੧॥

50 ਗੁਰਿ ਪੂਰੈ ਸਭੁ ਪੂਰਾ ਕੀਆ ॥

51 ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥

52 ਕਰਮੁ ਧਰਮੁ ਮੇਰਾ ਕਛੁ ਨ ਬੀਚਾਰਿਓ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题