Ang 1192
1 ਬਸੰਤੁ ਮਹਲਾ ੫ ਘਰੁ ੧ ਦੁਤੁਕੀਆ ॥
2 ੴ ਸਤਿਗੁਰ ਪ੍ਰਸਾਦਿ ॥
3 ਸੁਣਿ ਸਾਖੀ ਮਨ ਜਪਿ ਪਿਆਰ ॥
4 ਅਜਾਮਲੁ ਉਧਰਿਆ ਕਹਿ ਏਕ ਬਾਰ ॥
5 ਬਾਲਮੀਕੈ ਹੋਆ ਸਾਧਸੰਗੁ ॥
6 ਧ੍ਰੂ ਕਉ ਮਿਲਿਆ ਹਰਿ ਨਿਸੰਗ ॥੧॥
7 ਤੇਰਿਆ ਸੰਤਾ ਜਾਚਉ ਚਰਨ ਰੇਨ ॥
8 ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ ਰਹਾਉ ॥
9 ਗਨਿਕਾ ਉਧਰੀ ਹਰਿ ਕਹੈ ਤੋਤ ॥
10 ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥
11 ਬਿਪ੍ਰ ਸੁਦਾਮੇ ਦਾਲਦੁ ਭੰਜ ॥
12 ਰੇ ਮਨ ਤੂ ਭੀ ਭਜੁ ਗੋਬਿੰਦ ॥੨॥
13 ਬਧਿਕੁ ਉਧਾਰਿਓ ਖਮਿ ਪ੍ਰਹਾਰ ॥
14 ਕੁਬਿਜਾ ਉਧਰੀ ਅੰਗੁਸਟ ਧਾਰ ॥
15 ਬਿਦਰੁ ਉਧਾਰਿਓ ਦਾਸਤ ਭਾਇ ॥
16 ਰੇ ਮਨ ਤੂ ਭੀ ਹਰਿ ਧਿਆਇ ॥੩॥
17 ਪ੍ਰਹਲਾਦ ਰਖੀ ਹਰਿ ਪੈਜ ਆਪ ॥
18 ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥
19 ਜਿਨਿ ਜਿਨਿ ਸੇਵਿਆ ਅੰਤ ਬਾਰ ॥
20 ਰੇ ਮਨ ਸੇਵਿ ਤੂ ਪਰਹਿ ਪਾਰ ॥੪॥
21 ਧੰਨੈ ਸੇਵਿਆ ਬਾਲ ਬੁਧਿ ॥
22 ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥
23 ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥
24 ਰੇ ਮਨ ਤੂ ਭੀ ਹੋਹਿ ਦਾਸੁ ॥੫॥
25 ਜੈਦੇਵ ਤਿਆਗਿਓ ਅਹੰਮੇਵ ॥
26 ਨਾਈ ਉਧਰਿਓ ਸੈਨੁ ਸੇਵ ॥
27 ਮਨੁ ਡੀਗਿ ਨ ਡੋਲੈ ਕਹੂੰ ਜਾਇ ॥
28 ਮਨ ਤੂ ਭੀ ਤਰਸਹਿ ਸਰਣਿ ਪਾਇ ॥੬॥
29 ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥
30 ਸੇ ਤੈਂ ਲੀਨੇ ਭਗਤ ਰਾਖਿ ॥
31 ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥
32 ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥
33 ਕਬੀਰਿ ਧਿਆਇਓ ਏਕ ਰੰਗ ॥
34 ਨਾਮਦੇਵ ਹਰਿ ਜੀਉ ਬਸਹਿ ਸੰਗਿ ॥
35 ਰਵਿਦਾਸ ਧਿਆਏ ਪ੍ਰਭ ਅਨੂਪ ॥
36 ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥
37 ਬਸੰਤੁ ਮਹਲਾ ੫ ॥
38 ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥
39 ਹਰਿ ਸਿਮਰਨ ਬਿਨੁ ਨਰਕਿ ਪਾਹਿ ॥
40 ਭਗਤਿ ਬਿਹੂਨਾ ਖੰਡ ਖੰਡ ॥
41 ਬਿਨੁ ਬੂਝੇ ਜਮੁ ਦੇਤ ਡੰਡ ॥੧॥
42 ਗੋਬਿੰਦ ਭਜਹੁ ਮੇਰੇ ਸਦਾ ਮੀਤ ॥
43 ਸਾਚ ਸਬਦ ਕਰਿ ਸਦਾ ਪ੍ਰੀਤਿ ॥੧॥ ਰਹਾਉ ॥
44 ਸੰਤੋਖੁ ਨ ਆਵਤ ਕਹੂੰ ਕਾਜ ॥
45 ਧੂੰਮ ਬਾਦਰ ਸਭਿ ਮਾਇਆ ਸਾਜ ॥
46 ਪਾਪ ਕਰੰਤੌ ਨਹ ਸੰਗਾਇ ॥
47 ਬਿਖੁ ਕਾ ਮਾਤਾ ਆਵੈ ਜਾਇ ॥੨॥
48 ਹਉ ਹਉ ਕਰਤ ਬਧੇ ਬਿਕਾਰ ॥
49 ਮੋਹ ਲੋਭ ਡੂਬੌ ਸੰਸਾਰ ॥
50 ਕਾਮਿ ਕ੍ਰੋਧਿ ਮਨੁ ਵਸਿ ਕੀਆ ॥
51 ਸੁਪਨੈ ਨਾਮੁ ਨ ਹਰਿ ਲੀਆ ॥੩॥
52 ਕਬ ਹੀ ਰਾਜਾ ਕਬ ਮੰਗਨਹਾਰੁ ॥
53 ਦੂਖ ਸੂਖ ਬਾਧੌ ਸੰਸਾਰ ॥
54 ਮਨ ਉਧਰਣ ਕਾ ਸਾਜੁ ਨਾਹਿ ॥
55 ਪਾਪ ਬੰਧਨ ਨਿਤ ਪਉਤ ਜਾਹਿ ॥੪॥
56 ਈਠ ਮੀਤ ਕੋਊ ਸਖਾ ਨਾਹਿ ॥
57 ਆਪਿ ਬੀਜਿ ਆਪੇ ਹੀ ਖਾਂਹਿ ॥